ਚੰਡੀਗ੍ਹੜ, 28 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਪੰਜ ਆਈ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਇਸਦੇ ਨਾਲ ਹੀ ਵਿਭਾਗ ਵੱਲੋਂ ਤਰਨ ਤਾਰਨ ਦੇ ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ ਦਾ ਚੰਡੀਗ੍ਹੜ ਹੈੱਡਕੁਆਟਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਅਸ਼ਵਨੀ ਕਪੂਰ (IPS Ashwini Kapoor) ਨੂੰ ਤਰਨ ਤਾਰਨ ਦਾ ਨਵਾਂ ਐਸ.ਐਸ.ਪੀ. ਲਗਾਇਆ ਗਿਆ ਹੈ।
ਜਿਕਰਯੋਗ ਹੈ ਕਿ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਤਰਨ ਤਾਰਨ ਪੁਲਿਸ ਵਲੋਂ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜਾ ਨਿਸ਼ਾਨ ਸਿੰਘ ਅਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਨਜਾਇਜ਼ ਮਾਈਨਿੰਗ ਤਹਿਤ ਮਾਮਲਾ ਦਰਜ ਕਰਕੇ ਹਿਰਾਸਤ ਵਿਚ ਲੈ ਲਿਆ ਗਿਆ ਸੀ, ਜਿਸ ਨੂੰ ਲੈ ਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਫੇਸਬੁੱਕ ’ਤੇ ਪੋਸਟ ਪਾ ਕੇ ਐੱਸ.ਐੱਸ.ਪੀ. ਉਪਰ ਦੋਸ਼ ਲਗਾਏ ਗਏ ਸਨ।
ਇਸਦੇ ਨਾਲ ਹੀ ਆਈ. ਪੀ. ਐਸ. ਭਾਗੀਰਥ ਸਿੰਘ ਮੀਨਾ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਐਸ. ਐਸ. ਪੀ. ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਹਰਮਨਬੀਰ ਸਿੰਘ ਗਿੱਲ ਦੀ ਥਾਂ ਲਈ ਹੈ।