IPS ਨਲਿਨ ਪ੍ਰਭਾਤ NSG ਦੇ ਨਵੇਂ ਡਾਇਰੈਕਟਰ ਜਨਰਲ ਬਣੇ

Nalin Prabhat

ਚੰਡੀਗੜ੍ਹ 19 ਅਪ੍ਰੈਲ, 2024: ਕੇਂਦਰ ਨੇ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ਕੇਡਰ ਦੇ 1992 ਬੈਚ ਦੇ ਆਈਪੀਐਸ ਅਧਿਕਾਰੀ ਨਲਿਨ ਪ੍ਰਭਾਤ (Nalin Prabhat) ਨੂੰ ਰਾਸ਼ਟਰੀ ਸੁਰੱਖਿਆ ਗਾਰਡ (NSG) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਆਈਪੀਐਸ ਸਪਨਾ ਤਿਵਾਰੀ ਨੂੰ ਇੰਟੈਲੀਜੈਂਸ ਬਿਊਰੋ (ਆਈਬੀ) ਵਿੱਚ ਵਧੀਕ ਡਾਇਰੈਕਟਰ ਵਜੋਂ ਤਾਇਨਾਤ ਕਰਨ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ।

ਐਨਐਸਜੀ (NSG) , ਜਿਸ ਨੂੰ ਬਲੈਕ ਕੈਟ ਵੀ ਕਿਹਾ ਜਾਂਦਾ ਹੈ, ਭਾਰਤ ਦੀ ਅੱਤਵਾਦ ਵਿਰੋਧੀ ਫੋਰਸ ਹੈ। ਅੱਤਵਾਦ ਅਤੇ ਅਗਵਾ ਵਿਰੋਧੀ ਕਾਰਵਾਈਆਂ ਦੇ ਖਿਲਾਫ ਸੰਘੀ ਕਾਊਂਟਰ ਡਿਪਲਾਇਮੈਂਟ ਫੋਰਸ ਹੈ। ਇਸ ਫੋਰਸ ਨੂੰ ਖਾਸ ਸਥਿਤੀਆਂ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿਰਫ ਅਸਧਾਰਨ ਸਥਿਤੀਆਂ ਵਿੱਚ ਹੀ ਵਰਤੀ ਜਾਂਦੀ ਹੈ।

Image

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।