IPS ਹਰਪ੍ਰੀਤ ਸਿੰਘ

IPS ਅਧਿਕਾਰੀ ਹਰਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦਾ ਮਿਲਿਆ ਵਾਧੂ ਚਾਰਜ

ਚੰਡੀਗੜ੍ਹ, 28 ਨਵੰਬਰ 2026: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਆਈਪੀਐਸ, ਡੀਆਈਜੀ ਹਰਪ੍ਰੀਤ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਹੈ। ਉਹ ਹੁਣ ਡੀਆਈਜੀ ਵਿਜੀਲੈਂਸ ਦੇ ਨਾਲ-ਨਾਲ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।

IPS ਹਰਪ੍ਰੀਤ ਸਿੰਘ

ਜਿਕਰਯੋਗ ਹੈ ਕਿ ਅਗਸਤ 2025 ‘ਚ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਹਰਪ੍ਰੀਤ ਸਿੰਘ ਨੂੰ ਆਈਪੀਐਸ ਵਜੋਂ ਤਰੱਕੀ ਦਿੱਤੀ ਸੀ। ਹਰਪ੍ਰੀਤ ਸਿੰਘ 1994 ‘ਚ ਪੰਜਾਬ ਪੁਲਿਸ ‘ਚ ਭਰਤੀ ਹੋਏ ਸਨ। ਹਰਪ੍ਰੀਤ ਸਿੰਘ ਦੇ ਪਿਤਾ ਸਵ: ਜਗਜੀਤ ਸਿੰਘ ਆਈ.ਏ.ਐੱਸ ਅਧਿਕਾਰੀ ਰਹਿ ਚੁੱਕੇ ਹਨ।

ਇਸ ਤੋਂ ਬਾਅਦ ਹਰਪ੍ਰੀਤ ਸਿੰਘ ਪੰਜਾਬ ਪੁਲਿਸ ਵਿੱਚ ਵੱਖ-ਵੱਖ ਥਾਵਾਂ ‘ਤੇ ਆਪਣੀ ਸੇਵਾ ਨਿਭਾ ਚੁੱਕੇ ਹਨ। ਹਰਪ੍ਰੀਤ ਸਿੰਘ ਸੁਲਤਾਨਪੁਰ ਲੋਧੀ (ਕਪੂਰਥਲਾ), ਅਮਲੋਹ (ਸ੍ਰੀ ਫਤਿਹਗੜ੍ਹ ਸਾਹਿਬ), ਮੋਹਾਲੀ (ਐਸ.ਏ.ਐਸ. ਨਗਰ) ਵਿਖੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਤੇ ਡਿਟੈਕਟਿਵ (ਅੰਮ੍ਰਿਤਸਰ ਦਿਹਾਤੀ ) ਵਜੋਂ ਸੇਵਾ ਨਿਭਾ ਚੁੱਕੇ ਹਨ।

ਇਸਦੇ ਨਾਲ ਹੀ ਹੈੱਡਕੁਆਰਟਰ (ਗੁਰਦਾਸਪੁਰ), ਪਠਾਨਕੋਟ, ਮੋਹਾਲੀ ‘ਚ ਸੁਪਰਡੈਂਟ ਆਫ਼ ਪੁਲਿਸ ਵਜੋਂ ਸੇਵਾ ਨਿਭਾਈ ਅਤੇ ਮੁੱਖ ਮੰਤਰੀ ਸੁਰੱਖਿਆ ‘ਚ ਵੀ ਤਾਇਨਾਤ ਰਹੇ। ਜਦਕਿ ਮਾਨਸਾ, ਬਟਾਲਾ ਅਤੇ ਖੰਨਾ ਵਿਖੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵਜੋਂ ਸੇਵਾ ਨਿਭਾਈ। ਇਸਤੋਂ ਇਲਾਵਾ ਵਿਜੀਲੈਂਸ, ਪਟਿਆਲਾ ਵਿਖੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵਜੋਂ ਸੇਵਾ ਨਿਭਾ ਚੁੱਕੇ ਹਨ।

Read More: ਜਲਾਲਾਬਾਦ ‘ਚ ਬੀਤੀ ਦੇਰ ਰਾਤ ਪੁਲਿਸ ਮੁਕਾਬਲਾ, ਕਾਰਵਾਈ ‘ਚ ਮੁਲਜ਼ਮ ਜ਼ਖਮੀ

ਵਿਦੇਸ਼

Scroll to Top