July 8, 2024 12:08 am
Jitinder Singh Aulakh

IPS ਅਧਿਕਾਰੀ ਜਤਿੰਦਰ ਸਿੰਘ ਔਲਖ ਹੋਣਗੇ PPSC ਦੇ ਚੇਅਰਮੈਨ

ਚੰਡੀਗ੍ਹੜ, 24 ਜਨਵਰੀ 2024: ਪੰਜਾਬ ਸਰਕਾਰ ਨੇ ਪੰਜਾਬ ਕੇਡਰ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ (Jitinder Singh Aulakh) ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਚੇਅਰਮੈਨ ਦੇ ਅਹੁਦੇ ਲਈ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਮਨਜ਼ੂਰੀ ਦੇਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤੀ ਗਈ ਹੈ।

ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ (Jitinder Singh Aulakh) ਦੀ ਫਾਈਲ ’ਤੇ ਆਪਣੀ ਪ੍ਰਵਾਨਗੀ ਦੀ ਮੋਹਰ ਲਗਾ ਦਿੱਤੀ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਵਿੱਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਪਿਆ ਸੀ। ਚੇਅਰਮੈਨ ਦਾ ਅਹੁਦਾ ਖਾਲੀ ਹੋਣ ਕਾਰਨ ਸਰਕਾਰ ਨੂੰ ਨਿਯੁਕਤੀਆਂ ਕਰਨ ਵਿੱਚ ਦਿੱਕਤ ਆ ਰਹੀ ਸੀ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਸਪੀ ਅਤੇ ਐਸਐਸਪੀ ਵਜੋਂ ਸੇਵਾਵਾਂ ਨਿਭਾਉਣ ਵਾਲੇ 1997 ਦੇ ਬੈਚ ਦੇ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਪਿਛਲੇ ਸਾਲ ਏਡੀਜੀਪੀ ਇੰਟੈਲੀਜੈਂਸ ਵਜੋਂ ਪੰਜਾਬ ਪੁਲਿਸ ਤੋਂ ਸੇਵਾਮੁਕਤ ਹੋਏ। ਉਹ ਪੰਜਾਬ ਦੇ ਲੁਧਿਆਣਾ ਅਤੇ ਪਟਿਆਲਾ ਰੇਂਜ ਵਿੱਚ ਡੀਆਈਜੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਜਿਕਰਯੋਗ ਹੈ ਕਿ ਪਿਛਲੇ ਸਾਲ ਜਨਵਰੀ ਵਿੱਚ ਹੀ ਉਹ ਏਡੀਜੀਪੀ ਇੰਟੈਲੀਜੈਂਸ ਬਣੇ ਸਨ।