ਚੰਡੀਗੜ੍ਹ, 8 ਜੂਨ 2024: 2009 ਬੈਚ ਦੇ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ (IPS Swapan Sharma) ਨੇ ਸ਼ਨੀਵਾਰ ਦੁਪਹਿਰ ਨੂੰ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਿਸ਼ਨਰ ਦਫ਼ਤਰ ਪਹੁੰਚਦਿਆਂ ਹੀ ਉਨ੍ਹਾਂ ਸਭ ਤੋਂ ਪਹਿਲਾਂ ਆਪਣੇ ਅਧੀਨ ਆਉਂਦੇ ਸਾਰੇ ਵਿਭਾਗਾਂ ਦਾ ਵੇਰਵਾ ਲਿਆ ਅਤੇ ਸਬੰਧਤ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਸਵਪਨ ਸ਼ਰਮਾ ਦਾ ਅਚਾਨਕ ਤਬਾਦਲਾ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮੁੜ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਸੀ |
ਮਈ 3, 2025 10:00 ਬਾਃ ਦੁਃ