ਵਿਦੇਸ਼, 19 ਜੁਲਾਈ 2025: Iran Bus Accident: ਦੱਖਣੀ ਈਰਾਨ ‘ਚ ਇੱਕ ਵੱਡਾ ਬੱਸ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਬੱਸ ਪਲਟਣ ਨਾਲ ਘੱਟੋ-ਘੱਟ 21 ਜਣਿਆਂ ਦੀ ਮੌਤ ਦੀ ਖ਼ਬਰ ਹੈ ਤੇ 34 ਜ਼ਖਮੀ ਹਨ। ਇਹ ਜਾਣਕਾਰੀ ਈਰਾਨ ਦੇ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਸਾਂਝੀ ਕੀਤੀ ਹੈ। ਇਹ ਹਾਦਸਾ ਫਾਰਸ ਸੂਬੇ ਦੀ ਰਾਜਧਾਨੀ ਸ਼ਿਰਾਜ਼ ਦੇ ਦੱਖਣ ‘ਚ ਵਾਪਰਿਆ। ਫਾਰਸ ਸੂਬੇ ਦੇ ਐਮਰਜੈਂਸੀ ਸੰਗਠਨ ਦੇ ਮੁਖੀ ਮਸੂਦ ਆਬੇਦ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 11:05 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।
ਮੁੱਢਲੀ ਜਾਣਕਾਰੀ ਅਨੁਸਾਰ ਸ਼ਿਰਾਜ਼ ਵੱਲ ਜਾ ਰਹੀ ਇੱਕ ਯਾਤਰੀ ਬੱਸ ਕੰਟਰੋਲ ਤੋਂ ਬਾਹਰ ਹੋ ਕੇ ਪਲਟ ਗਈ। ਇਹ ਬੱਸ ਯਾਤਰੀਆਂ ਨਾਲ ਭਰੀ ਹੋਈ ਸੀ। ਇਹ ਹਾਦਸਾ (Iran Bus Accident) ਉਸ ਸਮੇਂ ਵਾਪਰਿਆ ਜਦੋਂ ਬੱਸ ਡਰਾਈਵਰ ਨੇ ਇੱਕ ਮੋੜ ‘ਤੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਸੜਕ ਦੇ ਕਿਨਾਰੇ ਪਲਟ ਗਈ। ਇਸ ਹਾਦਸੇ ਤੋਂ ਤੁਰੰਤ ਬਾਅਦ ਐਮਰਜੈਂਸੀ ਰਾਹਤ ਟੀਮਾਂ ਅਤੇ ਐਂਬੂਲੈਂਸਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਹੀ ਅੰਕੜੇ ਅਤੇ ਹੋਰ ਜਾਣਕਾਰੀ ਦਿੱਤੀ ਜਾਵੇਗੀ। ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ, ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ, ਇਹ ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਜਾਂ ਵਾਹਨ ‘ਚ ਕਿਸੇ ਨੁਕਸ ਕਾਰਨ ਹੋ ਸਕਦਾ ਹੈ।
Read More: Road Accident: ਸੋਨੀਪਤ ਦੇ ਜੀਟੀ ਰੋਡ ‘ਤੇ ਭਿਆਨਕ ਹਾਦਸਾ, ਤਿੰਨ ਦੋਸਤਾਂ ਦੀ ਦਰਦਨਾਕ ਮੌ.ਤ