Iran-Israel

Iran -Israel: ਈਰਾਨ ‘ਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਈਰਾਨ ਦੇ ਏਅਰ ਸਪੇਸ ਬੰਦ

ਚੰਡੀਗੜ੍ਹ, 02 ਅਕਤੂਬਰ 2024: (Iran-Israel) ਈਰਾਨ ਵੱਲੋਂ ਇਜ਼ਰਾਈਲ ‘ਤੇ ਮਿਜ਼ਾਈਲ ਹਮਲੇ ਤੋਂ ਬਾਅਦ ਦਿੱਲੀ ਸਥਿਤ ਇਜ਼ਰਾਈਲੀ ਦੂਤਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ, “ਭਾਰਤੀ ਨਾਗਰਿਕਾਂ ਨੂੰ ਈਰਾਨ (Iran) ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸਦੇ ਨਾਲ ਹੀ ਜੋ ਭਾਰਤੀ ਵਰਤਮਾਨ ‘ਚ ਈਰਾਨ ‘ਚ ਰਹਿੰਦੇ ਹਨ, ਉਨ੍ਹਾਂ ਨੂੰ ਸੁਚੇਤ ਰਹਿਣ ਅਤੇ ਤਹਿਰਾਨ ‘ਚ ਭਾਰਤੀ ਦੂਤਾਵਾਸ ਨਾਲ ਸੰਪਰਕ ‘ਚ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ।

ਮੀਡੀਆ ਦੀ ਖ਼ਬਰਾਂ ਮੁਤਾਬਕ ਈਰਾਨ ਨੇ ਮੰਗਲਵਾਰ ਯਾਨੀ 2 ਅਕਤੂਬਰ ਨੂੰ ਇਜ਼ਰਾਈਲ ‘ਤੇ ਦਰਜਨਾਂ ਮਿਜ਼ਾਈਲਾਂ ਦਾਗੀਆਂ ਹਨ। ਇਜ਼ਰਾਇਲੀ ਫੌਜ ਨੇ ਕਿਹਾ ਕਿ ਈਰਾਨ ਨੇ 200 ਮਿਜ਼ਾਈਲਾਂ ਦਾਗੀਆਂ ਹਨ। ਇਸ ਤੋਂ ਬਾਅਦ ਭਾਰਤ ਨੇ ਇਜ਼ਰਾਈਲ ‘ਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ |

ਜਿਕਰਯੋਗ ਹੈ ਕਿ ਈਰਾਨ (Iran) ਅਤੇ ਇਜ਼ਰਾਈਲ ਵਿਚਾਲੇ ਚੱਲ ਰਿਹਾ ਟਕਰਾਅ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਹੁਣ ਜਵਾਬੀ ਹਮਲਾ ਕਰਨ ਦੇ ਮੂਡ ‘ਚ ਹੈ। ਨੇਤਨਯਾਹੂ ਨੇ ਬਦਲਾ ਲੈਣ ਦੀ ਗੱਲ ਆਖੀ ਹੈ। ਮੰਨਿਆ ਜਾ ਰਿਹਾ ਹੈ ਕਿ ਇਜ਼ਰਾਈਲ ਕਿਸੇ ਵੀ ਸਮੇਂ ਈਰਾਨ ‘ਤੇ ਹਵਾਈ ਹਮਲਾ ਕਰ ਸਕਦਾ ਹੈ। ਇਸ ਖਤਰੇ ਨੂੰ ਦੇਖਦੇ ਹੋਏ ਈਰਾਨ ਨੇ ਹੁਣ ਵੀਰਵਾਰ ਸਵੇਰੇ 5 ਵਜੇ ਤੱਕ ਆਪਣਾ ਏਅਰ ਸਪੇਸ ਬੰਦ ਕਰ ਦਿੱਤਾ ਹੈ।

ਚੀਫ਼ ਆਫ਼ ਜਨਰਲ ਸਟਾਫ ਹਰਜ਼ੀ ਹਲੇਵੀ ਨੇ ਯੂਐਸ ਸੈਂਟਰਲ ਕਮਾਂਡ ਦੇ ਕਮਾਂਡਰ ਜਨਰਲ ਮਾਈਕਲ ਐਰਿਕ ਨਾਲ ਕੱਲ੍ਹ ਇਜ਼ਰਾਈਲ ਦੇ ਵਿਰੁੱਧ ਈਰਾਨ ਦੇ ਹਮਲੇ ਤੋਂ ਬਾਅਦ ਮੌਜੂਦਾ ਸਥਿਤੀ ਬਾਰੇ ਗੱਲ ਕੀਤੀ |

IDF ਨੇ ਇੱਕ ਪੋਸਟ = ਸਾਂਝੀ ਕਰਦਿਆਂ ਕਿਹਾ ਕਿ IDF ਅਤੇ ਅਮਰੀਕੀ ਹਥਿਆਰਬੰਦ ਬਲਾਂ ਨੇ ਈਰਾਨੀ ਹਮਲੇ ਤੋਂ ਪਹਿਲਾਂ, ਦੌਰਾਨ ਅਤੇ ਕਈ ਦਿਨਾਂ ਬਾਅਦ ਰੱਖਿਆ ‘ਚ ਮਿਲ ਕੇ ਸਹਿਯੋਗ ਕੀਤਾ। IDF ਨੇ ਸਹਿਯੋਗ ਲਈ ਸ਼ਲਾਘਾ ਕੀਤੀ ਹੈ ਉਨ੍ਹਾਂ ਕਿਹਾ ਕਿ ਇਜ਼ਰਾਈਲ ਅਮਰੀਕੀ ਹਥਿਆਰਬੰਦ ਬਲਾਂ ਨਾਲ ਆਪਣੇ ਸਬੰਧਾਂ ਨੂੰ ਡੂੰਘਾ ਕਰਨਾ ਜਾਰੀ ਰੱਖੇਗਾ।

Scroll to Top