ਇਜ਼ਰਾਈਲ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਬਿਆਨ ਸਰਕਾਰ ਨੂੰ ਕੀਤਾ ਜਾਵੇਗਾ ਭੰਗ, ਫਿਰ ਹੋਣਗੀਆਂ ਚੋਣਾਂ

ਚੰਡੀਗੜ੍ਹ 20 ਜੂਨ 2022: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨੇਟ ਦੇ ਦਫ਼ਤਰ ਨੇ ਕਿਹਾ ਕਿ ਸਰਕਾਰ ਨੂੰ ਭੰਗ ਕਰ ਦਿੱਤਾ ਜਾਵੇਗਾ ਅਤੇ ਦੇਸ਼ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਅੱਠ ਪਾਰਟੀਆਂ ਨਾਲ ਗੱਠਜੋੜ ਦੀ ਸਰਕਾਰ ਚਲਾ ਰਹੇ ਸਨ। ਇਸ ਦੌਰਾਨ ਕਈ ਮੈਂਬਰਾਂ ਨੇ ਉਸ ਨੂੰ ਛੱਡ ਦਿੱਤਾ। ਇਸ ਕਾਰਨ ਉਨ੍ਹਾਂ ਦੀ ਸਰਕਾਰ ਪਿਛਲੇ ਦੋ ਮਹੀਨਿਆਂ ਦੌਰਾਨ ਸੰਸਦ ਵਿੱਚ ਘੱਟ ਗਿਣਤੀ ਵਿੱਚ ਸਿਮਟ ਗਈ ਸੀ।

ਬੇਨੇਟ ਦੇ ਦਫਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਮੁੱਖ ਗਠਜੋੜ ਸਾਥੀ, ਜੈਰ ਲੈਪਿਡ ਨੇ ਆਉਣ ਵਾਲੇ ਦਿਨਾਂ ਵਿੱਚ ਸੰਸਦ ਨੂੰ ਭੰਗ ਕਰਨ ‘ਤੇ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਸੰਸਦ ਭੰਗ ਹੋਣ ਤੋਂ ਬਾਅਦ ਲੈਪਿਡ ਕਾਰਜਕਾਰੀ ਪ੍ਰਧਾਨ ਮੰਤਰੀ ਹੋਣਗੇ।

ਜੇਕਰ ਦੇਸ਼ ਵਿੱਚ ਮੁੜ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਇਹ ਪੰਜਵੀਂ ਵਾਰ ਹੋਵੇਗਾ ਜਦੋਂ ਦੇਸ਼ ਪ੍ਰਧਾਨ ਮੰਤਰੀ ਦੀ ਚੋਣ ਲਈ ਵੋਟ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਅਕਤੂਬਰ ‘ਚ ਦੇਸ਼ ‘ਚ ਮੁੜ ਚੋਣਾਂ ਹੋ ਸਕਦੀਆਂ ਹਨ।

Scroll to Top