Site icon TheUnmute.com

Sambhu border: ਸੁਪਰੀਮ ਕੋਰਟ ਪਹੁੰਚਿਆ ਸੰਭੂ ਬਾਰਡਰ ਖੋਲ੍ਹਣ ਦਾ ਮੁੱਦਾ, ਪਟੀਸ਼ਨ ਦਾਇਰ

Shambhu border

ਚੰਡੀਗੜ੍ਹ, 09 ਦਸੰਬਰ 2024: Farmers Protest News: ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਦਿੱਲੀ ਕੂਚ ਕਰ ਚਾਹੁੰਦੇ ਹਨ | ਜਿਸਦੇ ਚੱਲਦੇ ਸੰਭੂ ਬਾਰਡਰ (Sambhu border) ਵਾਲਾ ਰਸਤਾ ਬੰਦ ਪਿਆ ਹੈ | ਇਸ ਦਰਮਿਆਨ ਹੁਣ ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ।

ਮਿਲੀ ਜਾਣਕਾਰੀ ਮੁਤਾਬਕ ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਸ਼ੰਭੂ ਬਾਰਡਰ (Sambhu border) ਲੰਮੇ ਸਮੇਂ ਤੋਂ ਬੰਦ ਪਿਆ ਹੈ ਅਤੇ ਹੁਣ ਕਿਸਾਨ ਯੂਨੀਅਨਾਂ ਨੇ ਪੰਜਾਬ ਦੇ ਹੋਰ ਹਾਈਵੇਅ ਵੀ ਬੰਦ ਕਰ ਦਿੱਤੇ ਹਨ, ਜੋ ਨਾ ਸਿਰਫ ਗੈਰ-ਕਾਨੂੰਨੀ ਹੈ ਸਗੋਂ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਵੀ ਉਲੰਘਣਾ ਹੈ।

ਪਟੀਸ਼ਨਕਰਤਾ ਮੁਤਾਬਕ ਭਾਰਤੀ ਦੰਡਾਵਲੀ (ਆਈਪੀਸੀ) ਅਤੇ ਐਨਐਚਏਆਈ ਐਕਟ ਦੇ ਤਹਿਤ ਸੜਕਾਂ ਨੂੰ ਰੋਕਣਾ ਅਪਰਾਧ ਹੈ, ਪਰ ਪੁਲਿਸ ਅਤੇ ਐਨਐਚਏਆਈ ਇਸ ‘ਤੇ ਕੋਈ ਕਾਰਵਾਈ ਨਹੀਂ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੰਦੋਲਨ ਦੀ ਆਜ਼ਾਦੀ ਦਾ ਅਧਿਕਾਰ ਸੰਵਿਧਾਨ ਤਹਿਤ ਇੱਕ ਮੌਲਿਕ ਅਧਿਕਾਰ ਹੈ, ਜਿਸ ਨੂੰ ਪੰਜਾਬ ਦੀ ਵੱਡੀ ਆਬਾਦੀ ਤੋਂ ਖੋਹ ਲਿਆ ਗਿਆ ਹੈ। ਪਟੀਸ਼ਨ ‘ਚ ਸੁਪਰੀਮ ਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਾਰੀਆਂ ਸੜਕਾਂ ਖੋਲ੍ਹਣ ਦਾ ਹੁਕਮ ਦਿੱਤਾ ਜਾਵੇ।

ਜਿਕਰਯੋਗ ਹੈ ਕਿ 2 ਸਤੰਬਰ ਨੂੰ ਸੁਪਰੀਮ ਕੋਰਟ ਨੇ ਇਸ ਮੁੱਦੇ ‘ਤੇ ਇਕ ਹੋਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ 5 ਮੈਂਬਰੀ ਉੱਚ-ਪਾਵਰ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਨੂੰ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ |

ਇਸ ਤੋਂ ਇਲਾਵਾ ਅਦਾਲਤ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਸੀ ਕਿ ਉਹ ਆਪਣੇ ਅੰਦੋਲਨ ਦਾ ਸਿਆਸੀਕਰਨ ਨਾ ਕਰਨ ਅਤੇ ਆਪਣੀਆਂ ਬੈਠਕਾਂ ‘ਚ ਗੈਰ-ਵਾਜਬ ਮੰਗਾਂ ਨਾ ਕਰਨ। ਜਿਕਰਯੋਗ ਹੈ ਕਿ ਪੰਜਾਬ-ਹਰਿਆਣਾ ਸਰਹੱਦ ‘ਤੇ ਸੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨੀ ਅੰਦਲੋਨ ਨੂੰ 300 ਤੋਂ ਵੱਧ ਦਿਨ ਹੋ ਗਏ ਹਨ |

Read More: Farmers Protest News Live 2024 : ਮੁੜ ਅੱਜ ਕਿਸਾਨ ਤੇ ਹਰਿਆਣਾ ਪੁਲਿਸ ਆਹਮੋ- ਸਾਹਮਣੇ

 

Exit mobile version