July 1, 2024 12:51 pm
Arjun Munda

ਮੁੱਦਿਆਂ ਦਾ ਸ਼ਾਂਤਮਈ ਢੰਗ ਨਾਲ ਹੱਲ ਕੱਢਣਾ ਪਵੇਗਾ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ: ਅਰਜੁਨ ਮੁੰਡਾ

ਚੰਡੀਗੜ੍ਹ, 21 ਫਰਵਰੀ 2024: ਅਜੇ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕਈ ਹੋਰ ਮੁੱਦਿਆਂ ਦੇ ਹੱਲ ਲਈ ਫਾਰਮੂਲੇ ‘ਤੇ ਕੋਈ ਸਹਿਮਤੀ ਨਹੀਂ ਬਣੀ। ਇਸ ਦੌਰਾਨ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ (Arjun Munda) ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪੰਜਵੇਂ ਦੌਰ ਦੀ ਗੱਲਬਾਤ ਲਈ ਸੱਦਾ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਅੱਜ ਸ਼ਾਮ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀਆਂ ਦੀ ਕਿਸਾਨ ਆਗੂਆਂ ਨਾਲ ਬੈਠਕ ਹੋ ਸਕਦੀ ਹੈ |

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ (Arjun Munda) ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਰਚਾ ਲਈ ਯਤਨ ਕੀਤੇ ਗਏ, ਕਈ ਪ੍ਰਸਤਾਵਾਂ ‘ਤੇ ਵੀ ਚਰਚਾ ਕੀਤੀ ਗਈ। ਸਾਨੂੰ ਬਾਅਦ ਵਿੱਚ ਪਤਾ ਲੱਗਾ ਕਿ ਕਿਸਾਨ ਪ੍ਰਸਤਾਵ ਤੋਂ ਖੁਸ਼ ਨਹੀਂ ਸੀ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਹੱਲ ਲਈ ਗੱਲਬਾਤ ਜਾਰੀ ਰੱਖਣੀ ਪਵੇਗੀ ਕਿਉਂਕਿ ਸਾਨੂੰ ਸ਼ਾਂਤਮਈ ਢੰਗ ਨਾਲ ਹੱਲ ਕੱਢਣਾ ਪਵੇਗਾ।

ਜ਼ਿਕਰਯੋਗ ਹੈ ਕਿ ਅਰਜੁਨ ਮੁੰਡਾ ਨੇ ਵੀ ਮੰਗਲਵਾਰ ਨੂੰ ਕਿਸਾਨਾਂ ਦੇ 21 ਫਰਵਰੀ ਤੋਂ ਮੁੜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਕਿਸਾਨ ਆਗੂਆਂ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਮੈਂ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਮਸਲਿਆਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕਰਨ ਦੀ ਗੱਲ ਵੀ ਕਹੀ। ਕਿਸਾਨਾਂ ਨੂੰ ਆਪਣੀ ਅਪੀਲ ‘ਚ ਉਨ੍ਹਾਂ ਕਿਹਾ ਸੀ ਕਿ ਸਾਨੂੰ ਇਸ ਮੁੱਦੇ ‘ਤੇ ਚਰਚਾ ਕਰਦੇ ਰਹਿਣਾ ਚਾਹੀਦਾ ਹੈ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਸਮੱਸਿਆ ਦਾ ਹੱਲ ਲੱਭਣਾ ਹੋਵੇਗਾ।