ਚੰਡੀਗੜ੍ਹ, 12 ਜੁਲਾਈ 2024: ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਠਤ ਕਮੇਟੀ ਦੀ ਅੱਜ ਪਹਿਲੀ ਬੈਠਕ ਹੋਈ |ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਪੰਜਾਬ ਰੋਡਵੇਜ਼/ਪਨਬੱਸ ਤੇ PRTC ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁੱਕਵੀਂ ਤਜਵੀਜ਼ ਪੇਸ਼ ਕਰਨ ਦੀ ਹਦਾਇਤ ਦਿੱਤੀ ਹੈ |
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸਦੀ ਅਗਲੀ ਬੈਠਕ 19 ਜੁਲਾਈ ਨੂੰ ਉਨ੍ਹਾਂ ਦੇ ਦਫ਼ਤਰ ‘ਚ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਛੇਤੀ ਹੱਲ ਕੱਢਣ ਦੀ ਹਦਾਇਤ ਦਿੱਤੀ ਹੈ |