TheUnmute.com

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਾਡਾ ਫਰਜ਼ ਹੈ : ਰਾਹੁਲ ਗਾਂਧੀ

ਚੰਡੀਗੜ੍ਹ 07 ਜੂਨ 2022: ਅੱਜ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਪਿੰਡ ਮੂਸਾ ਪਹੁੰਚੇ। ਜਿੱਥੇ ਉਹ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਅਤੇ ਦੁੱਖ ਸਾਂਝਾ ਕੀਤਾ | ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਕਾਂਗਰਸੀ ਆਗੂ ਵੀ ਹਾਜ਼ਰ ਸਨ। ਜਿਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹੌਂਸਲਾ ਦਿੱਤਾ।

ਰਾਹੁਲ ਗਾਂਧੀ ਨੇ ਫੇਸਬੁੱਕ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਜੀ ਦੇ ਮਾਤਾ-ਪਿਤਾ ਜਿਸ ਦੁੱਖ ਵਿੱਚੋਂ ਗੁਜ਼ਰ ਰਹੇ ਹਨ, ਉਸ ਨੂੰ ਬਿਆਨ ਕਰਨਾ ਔਖਾ ਹੈ। ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਸਾਡਾ ਫਰਜ਼ ਹੈ ਅਤੇ ਅਸੀਂ ਉਨ੍ਹਾਂ ਨੂੰ ਇਨਸਾਫ਼ ਦਿਵਾ ਕ ਰਹਾਂਗੇ । ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ‘ਆਪ’ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ।

Rahul Gandhi

Exit mobile version