TheUnmute.com

ਨਵੀਂ ਮੰਤਰੀ ਮੰਡਲ ‘ਚ ਲੁਧਿਆਣਾ ਤੋਂ ਇਕ ਵੀ ਮੰਤਰੀ ਨੂੰ ਸ਼ਾਮਲ ਨਾ ਕਰਨਾ ਮੰਦਭਾਗੀ ਗੱਲ: ਰਵਨੀਤ ਬਿੱਟੂ

ਚੰਡੀਗੜ੍ਹ 19 ਮਾਰਚ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 10 ਕੈਬਨਿਟ ਮੰਤਰੀਆਂ (Cabinet Ministers) ਨੇ ਅੱਜ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕੀ । ਇਸ ਸਮਾਗਮ ‘ਤੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ  ਨੇ ਕਿਹਾ ਹੈ ਕਿ ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਅਤੇ ਜ਼ਿਲ੍ਹੇ ਦੀ 14 ਵਿਧਾਨ ਸਭਾ ਸੀਟਾਂ ‘ਚੋਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ।

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ  (Ravneet Bittu) ਨੇ ਨਵੀਂ ਕੈਬਨਿਟ ਦੇ ਸਹੁੰ ਚੁੱਕਣ ਤੋਂ ਬਾਅਦ ਟਵੀਟ ਕੀਤਾ ਕਿ “ਅੱਜ ਜਿਹੜੀ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਅਤੇ ਜ਼ਿਲ੍ਹੇ ਦੀ 14 ਵਿਧਾਨ ਸਭਾ ਸੀਟਾਂ ਵਿਚੋਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ। ਪੰਜਾਬ ਸੂਬੇ ਦਾ ਇੱਕ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਤੇ ਇੱਕ ਵੀ ਕੈਬਨਿਟ ਮੰਤਰੀ ਇੱਥੋਂ ਬਣਾ ਕੇ ਸਹੁੰ ਨਹੀਂ ਚੁਕਾਈ ਗਈ। ਇਹ ਬੜੀ ਮੰਦਭਾਗੀ ਗੱਲ ਹੈ।

ravneet bittu
ਇਸ ਸਹੁੰ ਚੁੱਕ ਸਮਾਗਮ ‘ਚ ਹਰਪਾਲ ਚੀਮਾ, ਫਿਰ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ ਟੀ ਓ, ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰਾ,ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਖੀਰ ‘ਚ ਹਰਜੋਤ ਸਿੰਘ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।

Exit mobile version