Site icon TheUnmute.com

ਆਈਟੀ ਟ੍ਰਿਬਿਊਨਲ ਨੇ ਕਾਂਗਰਸ ਦੇ ਖਾਤਿਆਂ ਤੋਂ ਪਾਬੰਦੀ ਹਟਾਈ

Congress

ਚੰਡੀਗੜ੍ਹ, 16 ਫਰਵਰੀ 2024: ਕਾਂਗਰਸ (Congress) ਪਾਰਟੀ ਦੇ ਸਾਰੇ ਬੈਂਕ ਖਾਤਿਆਂ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਆਈਟੀ ਟ੍ਰਿਬਿਊਨਲ ਨੇ ਕਾਂਗਰਸ ਨੂੰ ਵੱਡੀ ਰਾਹਤ ਦਿੱਤੀ ਹੈ। ਇਹ ਜਾਣਕਾਰੀ ਕਾਂਗਰਸ ਦੇ ਰਾਜ ਸਭਾ ਮੈਂਬਰ ਵਿਵੇਕ ਤਨਖਾ ਨੇ ਦਿੱਤੀ ਹੈ।

ਅੱਜ ਕਾਂਗਰਸ (Congress) ਪਾਰਟੀ ਅਤੇ ਯੂਥ ਕਾਂਗਰਸ ਪਾਰਟੀ ਦੇ ਕਈ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ। ਜਿਸ ਨੂੰ ਲੈ ਕੇ ਕਾਂਗਰਸ ਦੇ ਖਜ਼ਾਨਚੀ ਅਜੇ ਮਾਕਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਸਨ। ਇਨਕਮ ਟੈਕਸ ਵਿਭਾਗ ਨੇ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਕੁਝ ਘੰਟਿਆਂ ਲਈ ਸੀਲ ਕਰ ਦਿੱਤੇ ਤਾਂ ਹੰਗਾਮਾ ਹੋ ਗਿਆ।

ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੇ ਐਕਸ ਪੋਸਟਾਂ ਰਾਹੀਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਇਸ ਦੇ ਨਾਲ ਹੀ ਕਾਂਗਰਸ ਅਤੇ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਸੜਕਾਂ ‘ਤੇ ਉਤਰ ਆਏ। ਦਿੱਲੀ ‘ਚ ਕਾਂਗਰਸ ਦੇ ਮੁੱਖ ਦਫਤਰ ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

Exit mobile version