July 7, 2024 4:11 pm
farmers' leaders

ਕਿਸਾਨ ਆਗੂਆਂ ਦੀ ਬੈਠਕ ‘ਚ ਐਲਾਨ, 26 ਫਰਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ

ਚੰਡੀਗੜ੍ਹ, 22 ਫਰਵਰੀ 2024: ਖਨੌਰੀ ਸਰਹੱਦ ‘ਤੇ ਬੁੱਧਵਾਰ ਨੂੰ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਆਪਣਾ ਦਿੱਲੀ ਮਾਰਚ ਫਿਲਹਾਲ ਰੋਕ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ।

ਚੰਡੀਗੜ੍ਹ ਵਿਖੇ ਹੋਈ ਬੈਠਕ ‘ਚ ਐਲਾਨ ਕੀਤਾ ਗਿਆ ਕਿ ਭਲਕੇ ਦੇਸ਼ ਭਰ ਵਿੱਚ ਕਾਲਾ ਦਿਨ (black day) ਮਨਾਇਆ ਜਾਵੇਗਾ। ਪੂਰੇ ਦੇਸ਼ ‘ਚ ਇੱਕ ਪਾਸਾ ਛੱਡ ਕੇ ਨੈਸ਼ਨਲ ਹਾਈਵੇਅ ‘ਤੇ 26 ਫਰਵਰੀ ਨੂੰ ਟਰੈਕਟਰ ਮਾਰਚ ਅਤੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਂਪੰਚਾਇਤ ਹੋਵੇਗੀ। ਕਿਸਾਨ ਅੰਦੋਲਨ ਨੂੰ ਹਮਾਇਤ ਦੇਣ ਲਈ ਪੁਰਾਣੇ ਸਾਥੀਆਂ ਦੀ ਬਣਾਈ 6 ਮੈਂਬਰੀ ਕਮੇਟੀ ਤਾਲਮੇਲ ਕਮੇਟੀ ਬਣਾਈ ਜਾਵੇਗੀ |

ਫਿਲਹਾਲ ਅੰਦੋਲਨ ਦੇ 10ਵੇਂ ਦਿਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਸਥਿਤੀ ਆਮ ਵਾਂਗ ਹੈ। ਬੁੱਧਵਾਰ ਯਾਨੀ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜੱਪ ਹੋਈ ਸੀ। ਇੱਥੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਇਸਦੇ ਨਾਲ ਹੀ ਜੂਡੀਸ਼ੀਅਲ ਮੈਜਿਸਟਰੇਟ ਤੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ |

ਅੱਜ ਕਿਸਾਨਾਂ ਨੇ ਸ਼ੁਭਕਰਨ ਦੀ ਫੋਟੋ ਫੜ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਹਮਲਾਵਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਗੱਲ ਕਹੀ ਹੈ । ਕਿਸਾਨ ਆਗੂ ਬਲਦੇਵ ਸਿੰਘ ਦੇ ਮੁਤਾਬਕ ਹਰਿਆਣਾ ਪੁਲਿਸ ਨੇ ਸਾਡੇ ਕੈਂਪਾਂ ਅਤੇ ਟਰੈਕਟਰਾਂ ‘ਤੇ ਹਮਲਾ ਕੀਤਾ। ਇਸ ਦੌਰਾਨ 167 ਕਿਸਾਨ ਜ਼ਖਮੀ ਹੋਏ ਹਨ ਅਤੇ 6 ਲਾਪਤਾ ਹਨ।