Punjab BJP

ਡੇਢ ਸਾਲ ਪਹਿਲਾਂ ਤੈਅ ਹੋ ਗਿਆ ਸੀ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹੋਣਗੇ: ਰਾਜਾ ਵੜਿੰਗ

ਚੰਡੀਗੜ, 04 ਜੁਲਾਈ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਭਾਜਪਾ ਵੱਲੋਂ ਪੰਜਾਬ ਭਾਜਪਾ (Punjab BJP) ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਵਧਾਈ ਦਿੱਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਡੇਢ ਸਾਲ ਪਹਿਲਾਂ ਹੀ ਇਹ ਗੱਲ ਸਾਫ਼ ਹੋ ਗਈ ਸੀ ਕਿ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹੋਣਗੇ, ਇਸਦਾ ਐਲਾਨ ਅੱਜ ਹੋਇਆ ਹੈ | ਉਨ੍ਹਾਂ ਕਿਹਾ ਮੈਂ ਭਾਜਪਾ ਦੀ ਸ਼ਲਾਘਾ ਕਰਦਾ ਹਾਂ ਕਿ ਭਾਜਪਾ ਨੇ ਵਾਅਦਾ ਕੀਤਾ ਸੀ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰਨਗੇ, ਜੋ ਆਪਣੇ ਵਾਅਦੇ ਦੇ ਕਾਇਮ ਰਹੀ |

ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੂੰ ਗੁੜਤੀ ਕਾਂਗਰਸ ਪਾਰਟੀ ‘ਚੋਂ ਹੀ ਮਿਲੀ ਹੈ | ਕਾਂਗਰਸ ਨੇ ਉਨ੍ਹਾਂ ਨੂੰ ਹਮੇਸ਼ਾ ਵੱਡੇ ਅਹੁਦੇ ਦਿੱਤੇ | ਉਨ੍ਹਾਂ ਕਿਹਾ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਵੱਜੋਂ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣਗੇ |ਇਸਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਚੱਲ ਰਹੀਆਂ ਹਨ, ਟਿਕਟਾਂ ਦੇਣ ਵੇਲੇ ਮੌਜੂਦਾ ਸੰਸਦ ਮੈਂਬਰਾਂ ਦੇ ਰਿਪੋਰਟ ਕਾਰਡ ਦਾ ਵੀ ਧਿਆਨ ਰੱਖਿਆ ਜਾਵੇਗਾ |

Scroll to Top