ਚੰਡੀਗੜ੍ਹ 05 ਅਪ੍ਰੈਲ 2022: ਇਟਲੀ (Italy) ਨੇ ਸੁਰੱਖਿਆ ਕਾਰਨਾਂ ਕਰਕੇ ਰੂਸ ਦੇ 30 ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ। ਇਟਲੀ ਨੇ ਰੂਸੀ ਰਾਜਦੂਤ ਨੂੰ ਤਲਬ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਡਿਪਲੋਮੈਟਾਂ ਨੂੰ ਕੱਢਿਆ ਜਾ ਰਿਹਾ ਹੈ। ਇਹ ਜਾਣਕਾਰੀ ਰੂਸੀ ਸਰਕਾਰੀ ਸਮਾਚਾਰ ਏਜੰਸੀ ਤਾਸ ਨੇ ਇਟਲੀ ਦੇ ਵਿਦੇਸ਼ ਮੰਤਰੀ ਲੁਈਗੀ ਡੀ ਮਾਈਓ ਦੇ ਹਵਾਲੇ ਨਾਲ ਦਿੱਤੀ ਹੈ। ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਕਈ ਪੱਛਮੀ ਦੇਸ਼ਾਂ ਦੀਆਂ ਸਰਕਾਰਾਂ ਨੇ ਵੀ ਅਜਿਹੇ ਕਦਮ ਚੁੱਕੇ ਹਨ। ਇਸ ਤੋਂ ਪਹਿਲਾਂ, ਪੋਲੈਂਡ ਨੇ ਜਾਸੂਸੀ ਦੇ ਦੋਸ਼ਾਂ ‘ਚ ਲਗਭਗ 45 ਰੂਸੀ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ।
ਲੁਈਗੀ ਡੀ ਮਾਈਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਉਪਾਅ ਦੂਜੇ ਯੂਰਪੀਅਨ ਅਤੇ ਅਟਲਾਂਟਿਕ ਭਾਈਵਾਲਾਂ ਨਾਲ ਸਹਿਮਤ ਹੈ ਅਤੇ ਸਾਡੀ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਕਾਰਨਾਂ ਅਤੇ ਰੂਸ ਦੁਆਰਾ ਯੂਕਰੇਨ ਦੇ ਵਿਰੁੱਧ ਬੇਲੋੜੇ ਹਮਲੇ ਦੇ ਕਾਰਨ ਮੌਜੂਦਾ ਸੰਕਟ ਦੇ ਸੰਦਰਭ ‘ਚ ਜ਼ਰੂਰੀ ਹੈ।