July 4, 2024 9:18 pm
ਸਾਬਕਾ ਮੰਤਰੀਆਂ

ਸਾਬਕਾ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ‘ਚੋਂ ਗਾਇਬ ਹੋਏ ਸਾਮਾਨ ਦੀ ਕੀਤੀ ਜਾਵੇਗੀ ਜਾਂਚ: ਕੁਲਦੀਪ ਸਿੰਘ ਧਾਲੀਵਾਲ

ਚੰਡੀਗ੍ਹੜ 03 ਅਪ੍ਰੈਲ 2022: ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਨੁਸਾਰ ਕਾਂਗਰਸੀ ਮੰਤਰੀਆਂ ਨੇ ਬੰਗਲੇ ਖਾਲੀ ਕਰ ਦਿੱਤੇ ਗਏ ਪਰ ਉਨ੍ਹਾਂ ‘ਚੋਂ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਗਾਇਬ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਨੇ ਵਿਧਾਨ ਸਭਾ ਸਕੱਤਰ ਨੂੰ ਪੱਤਰ ਲਿਖ ਕੇ ਇਸ ਦੀ ਸ਼ਿਕਾਇਤ ਕੀਤੀ ਹੈ, ਜਿਸ ਵਿੱਚ ਸਰਕਾਰੀ ਕਮਰਿਆਂ ਵਿੱਚ ਫਰਨੀਚਰ ਤੋਂ ਇਲਾਵਾ ਬਿਜਲੀ ਦੀਆਂ ਵਸਤੂਆਂ ਨਾ ਹੋਣ ਦੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ |

ਜਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਸਰਕਾਰ ਵਲੋਂ ਚੰਡੀਗੜ੍ਹ ‘ਚ ਅਲਾਟ ਕੀਤੀਆਂ ਸਰਕਾਰੀ ਕੋਠੀਆਂ ‘ਚੋਂ ਗਾਇਬ ਹੋਏ ਸਾਮਾਨ ਸੰਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ, ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰੀ ਕੋਠੀਆਂ ‘ਚੋਂ ਗਾਇਬ ਹੋਏ ਸਾਮਾਨ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਿਆਸਤਦਾਨ ਸੂਬੇ ਨੂੰ ਲੁੱਟ ਰਹੇ ਸਨ ਪਰ ਹੈਰਾਨੀ ਦੀ ਗੱਲ ਹੈ ਕਿ ਸਾਬਕਾ ਕੈਬਨਿਟ ਮੰਤਰੀਆਂ ਨੂੰ ਸਰਕਾਰ ਵਲੋਂ ਅਲਾਟ ਕੀਤੀਆਂ ਗਈਆਂ ਕੋਠੀਆਂ ‘ਚੋਂ ਸਾਮਾਨ ਹੀ ਗਾਇਬ ਹੈ।