Site icon TheUnmute.com

ਪੰਜਾਬ ‘ਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 424.42 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

ਚੋਣ ਕਮਿਸ਼ਨ
ਚੰਡੀਗੜ੍ਹ, 14 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 13 ਫਰਵਰੀ, 2022 ਤੱਕ 424.42 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ  ਡਾ: ਐਸ ਕਰੁਣਾ ਰਾਜੂ  ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.57 ਕਰੋੜ ਰੁਪਏ ਦੀ 49.25 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ  324.56 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 29.69 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1528 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ  ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3753 ਵਿਅਕਤੀਆਂ ਵਿਰੁੱਧ ਪਹਿਲਾਂ ਹੀ  ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2450 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3135 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 26705 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 379565 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 127 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।
Exit mobile version