Jagdeep Dhankhar

ਰਾਜ ਸਭਾ ‘ਚ ਭਾਵੁਕ ਹੋਏ ਜਗਦੀਪ ਧਨਖੜ, ਕਿਹਾ- “ਸੰਸਦ ‘ਚ ਰੋਜ਼ ਹੋ ਰਿਹੈ ਮੇਰਾ ਅਪਮਾਨ”

ਚੰਡੀਗੜ੍ਹ, 08 ਅਗਸਤ 2024: ਦੇਸ਼ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਉਪਰਲੇ ਸਦਨ ਦੇ ਚੇਅਰਮੈਨ ਜਗਦੀਪ ਧਨਖੜ (Jagdeep Dhankhar) ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਨਾਅਰੇਬਾਜ਼ੀ ਤੋਂ ਨਾਰਾਜ਼ ਹੋ ਕੇ ਕੁਰਸੀ ਛੱਡ ਕੇ ਚਲੇ ਗਏ। ਉਨ੍ਹਾਂ ਕਿਹਾ ਕਿ ਅੱਜ ਇੱਥੇ ਜੋ ਵੀ ਹੋਇਆ ਹੈ, ਉਹ ਸਹੀ ਨਹੀਂ ਹੈ। ਇਹ ਮੈਨੂੰ ਨਹੀਂ, ਸਗੋਂ ਚੇਅਰਮੈਨ ਦੇ ਅਹੁਦੇ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ।

ਵਿਨੇਸ਼ ਫੋਗਾਟ ਦੇ ਮੁੱਦੇ ‘ਤੇ ਅੱਜ ਰਾਜ ਸਭਾ ‘ਚ ਭਾਰੀ ਹੰਗਾਮਾ ਹੋਇਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਨੇਸ਼ ਦਾ ਮੁੱਦਾ ਉਠਾਇਆ। ਇਸ ’ਤੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਇਸ ਬਾਰੇ ਬਾਅਦ ‘ਚ ਗੱਲ ਕੀਤੀ ਜਾਵੇਗੀ। ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਚੇਅਰਮੈਨ (Jagdeep Dhankhar) ਨੇ ਕਿਹਾ ਕਿ ਵਿਰੋਧੀ ਧਿਰ ਦਾ ਰਵੱਈਆ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਦਨ ‘ਚ ਮੇਰਾ ਹਰ ਰੋਜ਼ ਅਪਮਾਨ ਹੋ ਰਿਹਾ ਹੈ। ਚੇਅਰਮੈਨ ਦੇ ਅਹੁਦੇ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਮੈਂ ਇੱਥੇ ਆਪਣੇ ਆਪ ਨੂੰ ਯੋਗ ਮਹਿਸੂਸ ਨਹੀਂ ਕਰ ਪਾ ਰਿਹਾ । ਚੇਅਰਮੈਨ ਨੇ ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਚਿਤਾਵਨੀ ਦਿੱਤੀ। ਚੇਅਰਮੈਨ ਨੇ ਕਿਹਾ ਕਿ ਮੈਂ ਤੁਹਾਡੇ ਵਤੀਰੇ ਦੀ ਨਿੰਦਾ ਕਰਦਾ ਹਾਂ। ਇਹ ਤੁਹਾਡਾ ਹੁਣ ਤੱਕ ਦਾ ਸਭ ਤੋਂ ਬੁਰਾ ਵਿਵਹਾਰ ਹੈ। ਅਗਲੀ ਵਾਰ ਤੁਹਾਨੂੰ ਸੰਸਦ ਤੋਂ ਬਾਹਰ ਕੱਢ ਦੇਵਾਂਗਾ। ਤੁਸੀਂ ਕੁਰਸੀ ‘ਤੇ ਕਿਵੇਂ ਚੀਕ ਸਕਦੇ ਹੋ ?

Scroll to Top