ਜਗਦੀਪ ਧਨਖੜ ਨੇ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

Jagdeep Dhankhar

ਚੰਡੀਗੜ੍ਹ 11ਅਗਸਤ 2022: ਜਗਦੀਪ ਧਨਖੜ (Jagdeep Dhankhar) ਨੇ ਅੱਜ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ। ਜਿਕਰਯੋਗ ਹੈ ਕਿ ਜਗਦੀਪ ਧਨਖੜ ਨੇ ਵਿਰੋਧੀ ਧਿਰ ਦੀ ਮਾਰਗਰੇਟ ਅਲਵਾ ਨੂੰ ਹਰਾਇਆ ਸੀ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।