Jandiala Guru firing incident

ਜੰਡਿਆਲਾ ਗੁਰੂ ਵਿਖੇ ਗੋ.ਲੀ.ਬਾ.ਰੀ ਘਟਨਾ ਪਿੱਛੇ ਜੱਗੂ ਭਗਵਾਨਪੁਰੀਆ ਗੈਂਗ ਦਾ ਹੱਥ: ਪੰਜਾਬ ਪੁਲਿਸ

ਚੰਡੀਗੜ੍ਹ/ਅੰਮ੍ਰਿਤਸਰ, 13 ਨਵੰਬਰ 2025: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਗੁਰੂ ਵਿਖੇ ਜਬਰਨ ਵਸੂਲੀ ਦੀ ਕੋਸ਼ਿਸ਼ ਨਾਲ ਜੁੜੀ ਗੋਲੀਬਾਰੀ ਦੀ ਘਟਨਾ ‘ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਹੈ।

ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਰਵੀ, ਵਾਸੀ ਪੰਡੋਰੀ ਵੜੈਚ ਅਤੇ ਉੱਜਵਲ ਹੰਸ, ਵਾਸੀ ਬਟਾਲਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਤਿੰਨ ਅਣਪਛਾਤੇ ਬਾਈਕ ਸਵਾਰ ਵਿਅਕਤੀਆਂ ਨੇ 6 ਨਵੰਬਰ ਨੂੰ ਜੰਡਿਆਲਾ ਗੁਰੂ ਵਿਖੇ ਪ੍ਰੋਵੀਜ਼ਨਲ ਸਟੋਰ ਦੇ ਮਾਲਕ ਨੂੰ ਜਬਰੀ-ਵਸੂਲੀ ਲਈ ਡਰਾਉਣ ਲਈ ਉਸ ਦੀ ਦੁਕਾਨ ਤੇ ਗੋਲੀਆਂ ਚਲਾਈਆਂ ਸਨ।

ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਗ੍ਰਿਫ਼ਤਾਰ ਕੀਤੇ ਦੋਵੇਂ ਵਿਅਕਤੀ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਤ ਹਨ ਅਤੇ ਆਪਣੇ ਵਿਦੇਸ਼ੀ ਹੈਂਡਲਰ ਕੇਸ਼ਵ ਸ਼ਿਵਾਲਾ ਦੇ ਹੁਕਮਾਂ ਹੇਠ ਕੰਮ ਕਰ ਰਹੇ ਸਨ।

ਡੀਆਈਜੀ ਨੇ ਕਿਹਾ ਕਿ ਕਾਰਵਾਈ ਦੌਰਾਨ ਇੱਕ ਮੁਲਜ਼ਮ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਪਰ ਪੁਲਿਸ ਟੀਮਾਂ ਨੇ ਉਸਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੀ ਘਟਨਾ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਕਰ ਲਈ ਹੈ ਅਤੇ ਪੁਲਿਸ ਟੀਮਾਂ ਉਸਨੂੰ ਫੜਨ ਲਈ ਭਾਲ ਕਰ ਰਹੀਆਂ ਹਨ।

ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਘਟਨਾ ਉਪਰੰਤ ਡੀਐਸਪੀ ਡੀ ਗੁਰਿੰਦਰ ਨਾਗਰਾ ਅਤੇ ਡੀਐਸਪੀ ਇੰਦਰਜੀਤ ਸਿੰਘ ਦੀ ਅਗਵਾਈ ‘ਚ ਪੰਜਾਬ ਪੁਲਿਸ ਦੀ ਟੀਮਾਂ ਨੇ ਇਸ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਥਾਣਾ ਜੰਡਿਆਲਾ ਗੁਰੂ ਅਤੇ ਮੱਤੇਵਾਲ ਦੀਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ।

ਪੁਲਿਸ ਨੇ ਇਸ ਸਬੰਧੀ ਇੱਕ ਨਵਾਂ ਕੇਸ ਥਾਣਾ ਮੱਤੇਵਾਲ, ਅੰਮ੍ਰਿਤਸਰ ਦਿਹਾਤੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 132 ਅਤੇ 221 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਦਰਜ ਕੀਤਾ ਹੈ।

Read More: ਪਿੰਡ ਮਰੜੀ ਖੁਰਦ ‘ਚ ਅਕਾਲੀ ਦਲ ਦੇ ਨੌਜਵਾਨ ਆਗੂ ਨੂੰ ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋ.ਲੀ.ਆਂ

Scroll to Top