ਜੱਗੂ ਭਗਵਾਨਪੁਰੀਆ ਦੀ ਘਰਵਾਲੀ

ਜੱਗੂ ਭਗਵਾਨਪੁਰੀਆ ਦੀ ਘਰਵਾਲੀ ਵੱਲੋਂ ਡੇਰਾ ਬਾਬਾ ਨਾਨਕ ਤੋਂ ਚੋਣਾਂ ਲੜਨ ਦਾ ਐਲਾਨ

ਗੁਰਦਾਸਪੁਰ, 19 ਅਕਤੂਬਰ 2026: ਜੇਲ੍ਹ ‘ਚ ਬੰਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁਲਜ਼ਮ ਬਦਮਾਸ਼ ਜੱਗੂ ਭਗਵਾਨਪੁਰੀਆ ਦੀ ਘਰਵਾਲੀ ਅਮਨਦੀਪ ਕੌਰ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਹ ਕਿਸੇ ਪਾਰਟੀ ਦੇ ਮੈਂਬਰ ਵਜੋਂ ਚੋਣ ਲੜੇਗੀ ਜਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ।

ਡੇਰਾ ਬਾਬਾ ਨਾਨਕ ਦੇ ਪਿੰਡ ਸਰਫਕੋਟ ‘ਚ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ, ਅਮਨਦੀਪ ਕੌਰ ਦੇ ਰਾਜਨੀਤੀ ‘ਚ ਆਉਣ ਨਾਲ ਰਾਜਨੀਤਿਕ ਹਲਕਿਆਂ ‘ਚ ਹਲਚਲ ਮਚ ਗਈ ਹੈ। ਕੁਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਈ ਅਮਨਦੀਪ ਕੌਰ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ।

ਅਮਰੀਕਾ ‘ਚ ਡੈਂਟਿਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਹਲਕੇ ‘ਚ ਵਾਪਸ ਆਈ ਭਗਵਾਨਪੁਰੀਆ ਦੀ ਘਰਵਾਲੀ ਅਮਨਦੀਪ ਕੌਰ ਨੇ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਹਲਕੇ ਦੀ ਧੀ ਅਤੇ ਨੂੰਹ ਹੈ। ਇਸ ਲਈ, ਆਪਣੇ ਪਰਿਵਾਰ ਦੀ ਸੇਵਾ ਕਰਨਾ ਉਸਦਾ ਮੁੱਢਲਾ ਫਰਜ਼ ਹੈ, ਜਿਸਨੂੰ ਪੂਰਾ ਕਰਨ ਲਈ ਉਹ ਆਈ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਹੁਣ ਇੱਥੇ ਸਥਾਈ ਤੌਰ ‘ਤੇ ਰਹੇਗੀ ਅਤੇ ਲੋਕਾਂ ਦੀ ਸੇਵਾ ਕਰੇਗੀ।

Read More: ਮੋਹਾਲੀ ਪੁਲਿਸ ਵੱਲੋਂ ਜ਼ੀਰਕਪੁਰ ਦੇ ਬਿਲਡਰ ਦੇ ਘਰ ਦੇ ਬਾਹਰ ਗੋ.ਲੀ.ਆਂ ਚਲਾਉਣ ਵਾਲੇ 3 ਸ਼ੂਟਰ ਗ੍ਰਿਫ਼ਤਾਰ

ਵਿਦੇਸ਼

Scroll to Top