ਚੰਡੀਗੜ੍ਹ, 30 ਦਸੰਬਰ 2024: ਕੇਂਦਰ ਸਰਕਾਰ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ 35ਵੇਂ ਦਿਨ ਵੀ ਜਾਰੀ ਹੈ | ਬੀਤੇ ਦਿਨ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਟੀਮ ਨੇ 70 ਸਾਲਾ ਕਿਸਾਨ ਆਗੂ ਨੂੰ 29 ਦਸੰਬਰ ਨੂੰ ਇਲਾਜ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ।
ਖਨੌਰੀ ਬਾਰਡਰ ‘ਤੇ ਅੱਜ ਫਿਰ ਸਾਬਕਾ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਖਨੌਰੀ ਬਾਰਡਰ ’ਤੇ ਪਹੁੰਚੀ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਸਨ।
ਜਿਕਰਯੋਗ ਹੈ ਕਿ ਸੁਪਰੀਮ ਕੋਰਟ 31 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਬਿਮਾਰ ਕਿਸਾਨ ਆਗੂ ਦੇ ਇਲਾਜ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰੇਗੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ‘ਚ ਤਬਦੀਲ ਕਰਨ ਲਈ ਕਿਹਾ ਹੈ। ਅਜਿਹਾ ਨਾ ਹੋਣ ‘ਤੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ।
ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਬੀਤੀ ਰਾਤ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਉਣ ਲਈ ਤਾਕਤ ਦੀ ਵਰਤੋਂ ਕਰ ਸਕਦੀ ਹੈ | 28 ਦਸੰਬਰ ਨੂੰ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਨਾ ਲਿਜਾਣ ‘ਤੇ ਪੰਜਾਬ ਸਰਕਾਰ ਨੂੰ ਸਖ਼ਤ ਤਾੜਨਾ ਕੀਤੀ ਸੀ |
Read More: Punjab News: ਤਰੁਣਪ੍ਰੀਤ ਸਿੰਘ ਸੌਂਦ ਨੇ ਕਿਰਤੀਆਂ ਦੀ ਭਲਾਈ ਲਈ ਲਾਗੂ ਨੀਤੀਆਂ ਬਾਰੇ ਵੇਰਵੇ ਕੀਤੇ ਸਾਂਝੇ