Site icon TheUnmute.com

Jagjit Singh Dallewal: ਸੁਪਰੀਮ ਕੋਰਟ ਦੀ ਕਾਰਵਾਈ ‘ਚ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਜਗਜੀਤ ਸਿੰਘ ਡੱਲੇਵਾਲ

Jagjit Singh Dallewal

ਚੰਡੀਗੜ੍ਹ, 19 ਦਸੰਬਰ 2024: ਕੇਂਦਰ ਸਰਕਾਰ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ 24ਵੇਂ ਦਿਨ ਵੀ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅੱਜ ਸ਼ਾਮ ਤਬੀਅਤ ਵਿਗੜਨ ਕਾਰਨ ਬੇਹੋਸ਼ ਹੋ ਗਏ ਸਨ |

ਮਿਲੀ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਕਰੀਬ 1 ਵਜੇ ਜਗਜੀਤ ਸਿੰਘ ਡੱਲੇਵਾਲ ਨੂੰ ਉਨਾਂ ਦੇ ਸਹਾਇਕ ਜਦੋਂ ਇਸ਼ਨਾਨ ਕਰਵਾ ਕੇ ਬਾਥਰੂਮ ਤੋਂ ਬਾਹਰ ਲੈ ਕੇ ਆਏ ਤਾਂ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਕੇ ਗਿਰ ਗਏ ਅਤੇ ਉਨ੍ਹਾਂ ਨੂੰ ਉਲਟੀਆ ਵੀ ਆਈਆ।

ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਕਰੀਬ 8 ਤੋਂ 10 ਮਿੰਟ ਤੱਕ ਬੇਹੋਸ਼ ਰਹੇ ਅਤੇ ਉਹਨਾ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਦੋਵਾਂ ਮੋਰਚਿਆਂ ਨੇ ਬੈਠਕਾਂ ਕਰਕੇ ਫੈਸਲਾ ਕੀਤਾ ਸੀ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਵੀਡੀਓ ਕਾਨਫਰੰਸ ਰਾਹੀਂ ਸੁਪਰੀਮ ਕੋਰਟ ਦੀ ਕਾਰਵਾਈ ‘ਚ ਸ਼ਾਮਲ ਹੋਣਗੇ ਅਤੇ ਕਿਸਾਨਾਂ ਦਾ ਪੱਖ ਪੇਸ਼ ਕਰਨਗੇ, ਪਰ ਉਸ ਤੋ ਪਹਿਲਾ ਹੀ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ।

ਇਸ ਦੇ ਬਾਵਜੂਦ ਜਦੋਂ ਜਗਜੀਤ ਸਿੰਘ ਡੱਲੇਵਾਲ ਨੂੰ ਦੁਪਹਿਰ 1.45 ਵਜੇ ਦੇ ਕਰੀਬ ਹੋਸ਼ ਆਈ ਤਾਂ ਉਨ੍ਹਾਂ ਨੇ ਆਪਣੇ ਸਾਰੇ ਸਾਥੀਆਂ ਨੂੰ ਪੁੱਛਿਆ ਕਿ ਵੀਡੀਓ ਕਾਨਫਰੰਸ ਦੀਆਂ ਤਿਆਰੀਆਂ ਕਿਵੇ ਚੱਲ ਰਹੀਆਂ ਹਨ? ਡਾਕਟਰਾਂ ਅਤੇ ਹੋਰ ਸਾਥੀਆਂ ਦੇ ਇਨਕਾਰ ਦੇ ਬਾਵਜੂਦ ਜਗਜੀਤ ਸਿੰਘ ਡੱਲੇਵਾਲ ਗੰਭੀਰ ਹਾਲਤ ‘ਚ ਹੋਣ ਦੇ ਬਾਵਜੂਦ ਵੀਡੀਓ ਕਾਨਫਰੰਸ ਰਾਹੀਂ ਸੁਪਰੀਮ ਕੋਰਟ ਦੀ ਕਾਰਵਾਈ ‘ਚ ਸ਼ਾਮਲ ਹੋਏ, ਕਿਸਾਨ ਆਗੂਆਂ ਵੱਲੋਂ ਜਾਰੀ ਪ੍ਰੈਸ ਨ ਮੁਤਾਬਕ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਦਾ ਸਮਾਂ ਨਹੀਂ ਦਿੱਤਾ ਗਿਆ |

ਜਗਜੀਤ ਸਿੰਘ ਡੱਲੇਵਾਲ 12 ਤੋਂ 15 ਮਿੰਟ ਤੱਕ ਸੁਪਰੀਮ ਕੋਰਟ ਦੀ ਆਨਲਾਈਨ ਕਾਰਵਾਈ ਨਾਲ ਜੁੜੇ ਰਹੇ। ਉਸ ਤੋ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਿਹੜੀਆਂ ਗੱਲਾਂ ਮੈਂ ਮਾਣਯੋਗ ਸੁਪਰੀਮ ਕੋਰਟ ਦੇ ਸਾਹਮਣੇ ਰੱਖਣੀਆਂ ਚਾਹੁੰਦਾ ਸੀ ਅਤੇ ਮੈਨੂੰ ਮੌਕਾ ਨਹੀਂ ਦਿੱਤਾ ਗਿਆ, ਉਹ ਮੀਡੀਆ ਰਾਹੀਂ ਪੂਰੇ ਦੇਸ਼ ਦੇ ਸਾਹਮਣੇ ਰੱਖਣੀਆਂ ਚਾਹੀਦੀਆਂ ਹਨ।

Read More: Farmers Protest: ਸੁਝਾਵਾਂ ਤੇ ਮੰਗਾਂ ਲਈ ਅਦਾਲਤ ਦੇ ਦਰਵਾਜ਼ੇ ਕਿਸਾਨਾਂ ਲਈ ਹਮੇਸ਼ਾ ਖੁੱਲ੍ਹੇ: ਸੁਪਰੀਮ ਕੋਰਟ

Exit mobile version