Site icon TheUnmute.com

ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਤੋਂ ਪਹਿਲਾਂ ਪਰਿਵਾਰ ਦੇ ਨਾਂ ਲਵਾਈ ਆਪਣੀ ਜਾਇਦਾਦ

Jagjit Singh Dallewal

ਚੰਡੀਗੜ੍ਹ, 25 ਨਵੰਬਰ 2024: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਮਰਨ ਵਰਤ ‘ਤੇ ਜਾਣ ਤੋਂ ਪਹਿਲਾਂ ਅੱਜ ਫਰੀਦਕੋਟ ਵਿਖੇ ਆਪਣੀ ਚੱਲ-ਅਚਲ ਜਾਇਦਾਦ ਆਪਣੇ ਪਰਿਵਾਰ ਦੇ ਨਾਂਅ ਲਗਵਾ ਦਿੱਤੀ ਹੈ | ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀ ਹੱਕੀ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਖਨੌਰੀ ਬਾਰਡਰ ਵਿਖੇ ਮਰਨ ਵਰਤ ਰੱਖਣਗੇ |ਜਗਜੀਤ ਸਿੰਘ ਡੱਲੇਵਾਲ ਨੇ ਆਪਣੀ ਜਾਇਦਾਦ ਆਪਣੇ ਪੁੱਤ ਅਤੇ ਨੂੰਹ ਦੇ ਨਾਂ ਲਵਾਈ ਹੈ |

ਇਸ ਸੰਬੰਧੀ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਕਹਿਣਾ ਹੈ ਕਿ ਇਸ ਵਾਰ ਜਾਂ ਤਾਂ ਉਹ ਮੰਗਾਂ ਮਨਵਾ ਕੇ ਘਰ ਵਾਪਸ ਆਉਣਗੇ ਜਾਂ ਉਨ੍ਹਾਂ ਦੀ ਮ੍ਰਿਤਕ ਦੇਹ ਆਵੇਗੀ | ਜਿਕਰਯੋਗ ਹੈ ਕਿ ਕਿਸਾਨ ਆਪਣੀ ਐੱਮ.ਐੱਸ.ਪੀ ਕਾਨੂੰਨ ਗਾਰੰਟੀ ਸਮੇਤ ਕਈਂ ਮੰਗਾਂ ਨੂੰ ਲੈ ਕੇ ਮਰਨ ਵਰਤ ਰੱਖਣਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ |

ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਬਾਰਡਰ ‘ਤੇ ਪਹੁੰਚਣਗੇ | ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਵਾਪਸ ਜਾਵੇਗੀ |

ਉਨ੍ਹਾਂ ਕਿਹਾ ਕਿ ਉਹਨਾਂ ਦੀ ਮ੍ਰਿਤਕ ਦੇਹ ਉਸ ਸਮੇਂ ਤੱਕ ਬਾਰਡਰ ‘ਤੇ ਹੀ ਰੱਖੀ ਜਾਵੇਗੀ, ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਲਿਖਤ ‘ਚ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਦਿੰਦੀ ਅਤੇ ਕੀਤੇ ਵਾਅਦਿਆਂ ਨੂੰ ਲਾਗੂ ਨਹੀਂ ਕੀਤਾ ਜਾਂਦਾ | ਉਨ੍ਹਾਂ ਕਿਹਾ ਕਿ ਮੇਰੇ ਤੋਂ ਬਾਅਦ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ‘ਤੇ ਬੈਠਣਗੇ।

ਡੱਲੇਵਾਲ ਦਾ ਕਹਿਣਾ ਹੈ ਕਿ ਉਹ ਰਸਮਾਂ ਪੂਰੀਆਂ ਕਰਨ ਲਈ ਮਰਨ ਵਰਤ ਨਹੀਂ ਰੱਖ ਰਹੇ ਸਗੋਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ। ਜਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਕੱਲ੍ਹ ਦੁਪਹਿਰ 12 ਵਜੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ |

Exit mobile version