ਚੰਡੀਗੜ੍ਹ 10 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਗਤਿਵਿਧੀਆਂ ਦੇ ਦੋਸ਼ਾਂ ਹੇਠ ਸਾਬਕਾ ਐੱਮਪੀ ਜਗਮੀਤ ਸਿੰਘ ਬਰਾੜ ਨੂੰ ਤਲਬ ਕੀਤਾ ਸੀ | ਇਸਦੇ ਨਾਲ ਹੀ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਗਮੀਤ ਸਿੰਘ ਬਰਾੜ ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ |
ਪ੍ਰਾਪਤ ਜਾਣਕਾਰੀ ਅਨੁਸਾਰ ਜਗਮੀਤ ਬਰਾੜ ਨੇ ਫਿਜੀਕਲ ਤੌਰ ‘ਤੇ ਪੇਸ਼ ਹੋਣ ਲਈ ਮਨਾ ਕਰ ਦਿੱਤਾ ਹੈ, ਪਰ ਜਗਮੀਤ ਸਿੰਘ ਬਰਾੜ ਨੇ ਆਪਣਾ ਸਪੱਸ਼ਟੀਕਰਨ ਲਿਖਤੀ ਰੂਪ ‘ਚ ਅਨੁਸ਼ਾਸਨਿਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਭੇਜ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਮੈ ਆਪਣਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦੇ ਦਿੱਤਾ ਹੈ | ਅਨੁਸ਼ਾਸਨਿਕ ਕਮੇਟੀ ਦੀ ਬੈਠਕ ਸ਼ੁਰੂ ਹੋ ਚੁੱਕੀ ਹੈ ਜਿਸ ਵਿਚ ਜਗਮੀਤ ਬਰਾੜ ਬਾਰੇ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਜਿਕਰਯੋਗ ਹੈ ਕਿ 6 ਦਸੰਬਰ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਪਰ, ਉਹਨਾਂ ਨੇ 10 ਨੂੰ ਪੇਸ਼ ਹੋਣ ਦੀ ਮੰਗ ਕੀਤੀ ਸੀ। ਜਿਸ ਨੂੰ ਪਾਰਟੀ ਨੇ ਮੰਨ ਲਿਆ ਸੀ।
ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਡਵਾਈਜ਼ਰੀ ਬੋਰਡ (Advisory Board) ਤੇ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਸੀ | ਜਿਸ ਵਿੱਚ ਜਗਮੀਤ ਸਿੰਘ ਬਰਾੜ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ | ਇਸਦੇ ਨਾਲ ਹੀ ਜਗਮੀਤ ਸਿੰਘ ਬਰਾੜ ਵਲੋਂ ਵਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਵਿਚ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਮੇਤ 12 ਆਗੂ ਸ਼ਾਮਲ ਹੋਣ ਦਾ ਦਾਅਵਾ ਕੀਤਾ ਸੀ।
ਬਰਾੜ ਨੇ ਉਨ੍ਹਾਂ ਇਸ ਦੇ ਨਾਲ ਹੀ ਬਰਾੜ ਨੇ ਇਸ ਬਾਗੀ ਕਮੇਟੀ ਵਿਚ ਰਵੀ ਕਰਨ ਸਿੰਘ ਕਾਹਲੋਂ, ਸੁੱਚਾ ਸਿੰਘ ਛੋਟੇਪੁਰ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਦੇ ਵੀ ਸ਼ਾਮਲ ਹੋਣ ਦੀ ਗੱਲ ਆਖੀ ਸੀ। ਜਦਕਿ ਇਸ ਦੇ ਉਲਟ ਇਨ੍ਹਾਂ ਆਗੂਆਂ ਨੇ ਨਾ ਸਿਰਫ ਖੁਦ ਨੂੰ ਜਗਮੀਤ ਬਰਾੜ ਦੀ ਤਾਲਮੇਲ ਕਮੇਟੀ ਤੋਂ ਵੱਖ ਕਰ ਲਿਆ ਹੈ ਸਗੋਂ ਬਰਾੜ ਵਲੋਂ ਉਨ੍ਹਾਂ ਦਾ ਨਾਂ ਲਏ ਜਾਣ ’ਤੇ ਵੀ ਜਵਾਬੀ ਹਮਲਾ ਵੀ ਬੋਲਿਆ ਹੈ।