ਜਗਤਾਰ ਸਿੱਧੂ ਸੁਰਿੰਦਰ ਡੱਲਾ

ਜਗਤਾਰ ਸਿੱਧੂ ਅਤੇ ਸੁਰਿੰਦਰ ਡੱਲਾ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਬਣੇ

ਚੰਡੀਗੜ੍ਹ ,18 ਅਗਸਤ 2021 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 2 ਮੀਡੀਆ ਸਲਾਹਕਾਰ ਨਿਯੁਕਤ ਕਰ ਦਿੱਤੇ ਹਨ । ਨਵਜੋਤ ਸਿੰਘ ਸਿੱਧੂ ਨੇ ਜਗਤਾਰ ਸਿੱਧੂ ਅਤੇ ਸੁਰਿੰਦਰ ਡੱਲਾ ਨੂੰ ਮੀਡੀਆ ਸਲਾਹਕਾਰ ਵੱਜੋਂ ਨਿਯੁਕਤ ਕੀਤਾ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦੀ ਜਿੰਮੇਵਾਰੀ ਦਿੱਤੀ ਸੀ |  ਜਿਨ੍ਹਾਂ ਨੇ ਬੀਤੇ ਦਿਨ ਹੀ ਆਪਣਾ ਅਹੁਦਾ ਸੰਭਾਲਿਆ ਹੈ | ਦੱਸਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ 4 ਸਲਾਹਕਾਰ ਨਿਯੁਕਤ ਕੀਤੇ ਸੀ  |

ਜਿਨ੍ਹਾਂ ‘ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖ਼ਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।

ਜਿਸ ਦੇ ਵਿੱਚੋ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰਦੇ ਹੋਏ ਉਹਨਾਂ ਕਿਹਾ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ ਤੇ ਅੱਜ ਨਵਜੋਤ ਸਿੰਘ ਸਿੱਧੂ ਨੇ 2 ਮੀਡੀਆ ਸਲਾਹਕਾਰ ਨਿਯੁਕਤ ਕਰ ਦਿੱਤੇ ਹਨ |

Scroll to Top