Ludhiana Central Jail

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੁਧਿਆਣਾ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ

ਲੁਧਿਆਣਾ, 21 ਅਕਤੂਬਰ 2024: ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੁਧਿਆਣਾ ਕੇਂਦਰੀ ਜੇਲ੍ਹ (Ludhiana Central Jail) ਦਾ ਅਚਨਚੇਤ ਨਿਰੀਖਣ ਕੀਤਾ । ਇਸ ਦੌਰਾਨ ਭੁੱਲਰ ਨੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ‘ਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਭੋਜਨ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਹੈ।

ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਪੰਜਾਬ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰਾਂ ‘ਚ ਤਬਦੀਲ ਕਰਨ ਲਈ ਕੋਈ ਕਦਮ ਨਹੀਂ ਚੁੱਕੇ | ਉਨ੍ਹਾਂ ਕਿਹਾ ਕਿ ਪਹਿਲਾਂ ਇੱਥੇ ਬਦਮਾਸ਼ਾਂ ਦਾ ਬੋਲਬਾਲਾ ਸੀ ਪਰ ਹੁਣ ਵਾਲੀ ਸਰਕਾਰ ਵੱਲੋਂ ਜੇਲ੍ਹਾਂ ਨੂੰ ਸੱਚੇ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

Read more: ਬਦਮਾਸ਼ਾਂ ਦਾ ਨਾਂ ਲੈ ਕੇ 80 ਫੀਸਦ ਤੋਂ ਵੱਧ ਫਿਰੌਤੀ ਕਾਲਾਂ ਸਥਾਨਕ ਅਪਰਾਧੀ ਕਰਦੇ ਹਨ: DGP ਗੌਰਵ ਯਾਦਵ

ਇਸਦੇ ਨਾਲ ਹੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜੇਲ੍ਹਾਂ ‘ਚ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਉਪਾਅ ਕੀਤੇ ਹਨ। ਇਸ ਤੋਂ ਇਲਾਵਾ ਆਧੁਨਿਕ ਤਕਨੀਕ ਵਾਲੇ ਸੀਸੀਟੀਵੀ ਕੈਮਰੇ ਲਗਾਏ ਹਨ।

ਪੰਜਾਬ ਦੇ ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ।

ਜੇਲ੍ਹ ਮੰਤਰੀ ਨੇ ਕੇਂਦਰੀ ਜੇਲ੍ਹ (Ludhiana Central Jail) ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਵੱਲੋਂ ਜੇਲ੍ਹ ਅੰਦਰ ਕੀਤੇ ਚੰਗੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ‘ਚ ਵੀ ਜੇਲ੍ਹ ਅੰਦਰ ਚੰਗੇ ਪ੍ਰਬੰਧ ਜਾਰੀ ਰੱਖਣ ਲਈ ਕਿਹਾ। ਇਸ ਤੋਂ ਪਹਿਲਾਂ ਉਨ੍ਹਾਂ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ।

Scroll to Top