Bhola Shooter

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਗੈਂਗਸਟਰ ‘ਭੋਲਾ ਸ਼ੂਟਰ’ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ

ਫਿਰੋਜ਼ਪੁਰ 3 ਮਾਰਚ 2022 : ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਕੈਦ ਕੱਟ ਰਹੇ ਨਾਮੀ ਗੈਂਗਸਟਰ ਭੋਲਾ ਸ਼ੂਟਰ (Bhola Shooter) ਦੀ ਰਹੱਸਮਈ ਹਾਲਾਤ ’ਚ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਭੋਲਾ ਸ਼ੂਟਰ (Bhola Shooter) ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ ਜਿਸ ਦੌਰਾਨ ਉਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ। ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਭੋਲਾ ਇੱਕ ਪ੍ਰਸਿੱਧ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਜੁਡ਼ਿਆ ਹੋਇਆ ਸੀ। ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਦੱਸੀ ਜਾਂਦੀ ਹੈ। ਮ੍ਰਿਤਕ ਦੇਹ ਸਿਵਲ ਹਸਪਤਾਲ (Civil Hospital0  ‘ਚ ਰਖਵਾਈ ਗਈ ਹੈ ਅਤੇ ਪੋਸਟਮਾਰਟਮ ਕਰਨ ਤੋਂ ਬਾਅਦ ਦੇਹ ਨੂੰ ਪਰਿਵਾਰ ਕੋਲ ਸੌਂਪ ਦਿੱਤਾ ਜਾਵੇਗਾ,

Scroll to Top