ਚੰਡੀਗੜ੍ਹ, 21 ਮਾਰਚ 2024: ਰਾਜਸਥਾਨ ਦੀ ਰਾਜਧਾਨੀ ਜੈਪੁਰ (Jaipur) ਦੇ ਵਿਸ਼ਵਕਰਮਾ ਸਥਿਤ ਇੱਕ ਘਰ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ ਹੈ। ਅੱਗ ਇੰਨੀ ਭਿਆਨਕ ਸੀ ਕਿ ਹਾਦਸੇ ‘ਚ ਪੂਰਾ ਪਰਿਵਾਰ ਜ਼ਿੰਦਾ ਸੜ ਗਿਆ।
ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਦੁੱਖ ਦਾ ਇਜ਼ਹਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ ਅਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ। ਸੀਐਮ ਨੇ ਕਿਹਾ ਕਿ ਅਸੀਂ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ