ਜਲਾਲਾਬਾਦ: ਵੋਟਰ ਪ੍ਰਣ ਹਸਤਾਖ਼ਰ ਅਭਿਆਨ ਅਤੇ ਪੋਸਟਰ ਮੇਕਿੰਗ ਮਕਾਬਲੇ ਕਰਵਾਏ

Voter

ਜਲਾਲਾਬਾਦ 24 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਸ. ਬਲਕਰਨ ਸਿੰਘ ਦੀ ਯੋਗ ਅਗਵਾਈ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ (Voter) ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਟੀਮ ਇੰਚਾਰਜ ਅਮਨਦੀਪ ਬਾਲੀ ਦੀ ਅਗਵਾਈ ਹੇਠ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ , ਰਮਨਦੀਪ ਸਿੰਘ ਅਤੇ ਅਸ਼ੂਤੋਸ਼ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਵਾਲਾ ਭੀਮੇ ਸ਼ਾਹ, ਸਰਕਾਰੀ ਕੰਨਿਆ ਹਾਈ ਸਕੂਲ ਜੰਡ ਵਾਲਾ ਭੀਮੇ ਸ਼ਾਹ, ਰੈੱਡ ਰੋਜ਼ ਪਬਲਿਕ ਸਕੂਲ ਜੰਡ ਵਾਲਾ ਭੀਮੇ ਸ਼ਾਹ ਵਿੱਚ ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ |

ਇਸ ਮੌਕੇ ਟੀਮ ਦੁਆਰਾ ਸਕੂਲਾਂ ਦੇ ਮੁਖੀਆਂ ਸ਼੍ਰੀਮਤੀ ਵੀਰਪਾਲ ਕੌਰ, ਹੰਸ ਰਾਜ ਅਤੇ ਸ਼੍ਰੀਮਤੀ ਲਖਵਿੰਦਰ ਕੌਰ ਜੀ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ (Voter) ਪ੍ਰਣ ਕਰਵਾਇਆ ਗਿਆ ਅਤੇ ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ | ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।