ਚੰਡੀਗੜ੍ਹ, 22 ਜੂਨ 2024: ਜਲੰਧਰ ਪੱਛਮੀ (Jalandhar West) (ਰਾਖਵੀਂ ਸੀਟ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੀ ਆਖ਼ਰੀ 21 ਜੂਨ ਤਾਰੀਖ਼ ਬੀਤੇ ਦਿਨ ਸਮਾਪਤ ਹੋ ਗਈ | ਜਲੰਧਰ ਜ਼ਿਮਨੀ ਚੋਣ ਲਈ 23 ਉਮੀਦਵਾਰਾਂ ਵੱਲੋਂ ਕੁੱਲ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਨਾਮਜ਼ਦਗੀ ਦੇ ਆਖ਼ਰੀ ਦਿਨ 14 ਉਮੀਦਵਾਰਾਂ ਨੇ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ |
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਪੱਛਮੀ (Jalandhar West) ਦੀ ਜ਼ਿਮਨੀ ਚੋਣ ਲਈ ਹੁਣ ਤੱਕ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਹੈ | 24 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 26 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ | ਇਸਦੇ ਨਾਲ ਹੀ 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਇਸ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ, ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅਤੇ ਭਾਜਪਾ ਦੇ ਸ਼ੀਤਲ ਅੰਗੁਰਲ ਚੋਣ ਮੈਦਾਨ ‘ਚ ਹਨ |