ਜਲੰਧਰ , 29 ਮਈ 2025: Jalandhar Accident News: ਜਲੰਧਰ ਦੇ ਮਾਡਲ ਟਾਊਨ ਦੇ ਇੱਕ ਪਾਸ਼ ਇਲਾਕੇ ਗੋਲ ਮਾਰਕੀਟ ‘ਚ ਕਾਰ ਅਤੇ ਐਕਟਿਵਾ ਵਿਚਾਲੇ ਸੜਕ ਹਾਦਸਾ ਵਾਪਰਿਆ ਹੈ | ਜਾਣਕਾਰੀ ਮੁਤਾਬਕ ਸ਼ਹਿਰ ਦੇ ਵਿਨੈ ਮੰਦਰ ਨੇੜੇ ਇੱਕ ਕਾਰ ਅਤੇ ਐਕਟਿਵਾ ਦੀ ਟੱਕਰ ਹੋ ਗਈ | ਇਸ ਹਾਦਸੇ ‘ਚ ਸੇਂਟ ਜੋਸਫ ਸਕੂਲ ਦੇ ਦੋ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਦੀ ਮੱਦਦ ਨਾਲ ਜ਼ਖਮੀਆਂ ਨੂੰ ਨੇੜਲੇ ਆਰਥੋਨੋਵਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਹਾਦਸੇ ਬਾਰੇ ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸੇ ਸਮੇਂ ਕਾਰ ਚਲਾ ਰਹੀ ਔਰਤ ਆਪਣੇ ਬੱਚਿਆਂ ਨੂੰ ਸਕੂਲ ਛੱਡ ਕੇ ਵਾਪਸ ਆ ਰਹੀ ਸੀ। ਉਸੇ ਸਮੇਂ ਐਕਟਿਵਾ ‘ਤੇ ਸਵਾਰ ਦੋ ਸਕੂਲੀ ਵਿਦਿਆਰਥੀ, ਜੋ ਸੇਂਟ ਜੋਸਫ ਸਕੂਲ ਜਾ ਰਹੇ ਸਨ, ਇਸ ਦੌਰਾਨ ਐਕਟਿਵਾ ਅਤੇ ਕਾਰ ਹਾਦਸੇ (Jalandhar Accident) ‘ਚ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਬੱਚਿਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਗੋਲ ਮਾਰਕੀਟ ਇਲਾਕੇ ‘ਚ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ‘ਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
Read More: Jalandhar News: ਜਲੰਧਰ ‘ਚ ਪੁਲਿਸ ਦੀ ਛਾਪੇਮਾਰੀ, ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ