Jalandhar Accident

Jalandhar Accident: ਗੋਰਾਇਆ ਨੇੜੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਦੋਸਤਾਂ ਦੀ ਮੌ.ਤ

ਜਲੰਧਰ, 09 ਜੂਨ 2025: Jalandhar Accident News: ਜਲੰਧਰ ਦੇ ਗੋਰਾਇਆ ਨੇੜੇ ਵਾਪਰੇ ਇੱਕ ਵੱਡਾ ਦਰਦਨਾਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ ਹੋ ਗਈ ਹੈ | ਸੜਕ ਹਾਦਸੇ ਦੇ ਮ੍ਰਿਤਕਾਂ ਦੀ ਪਛਾਣ 15 ਸਾਲਾ ਸਿਮਰਜੀਤ ਪੁੱਤਰ ਮਾਹੇ ਬਲਦੇਵ ਰਾਮ ਅਤੇ 16 ਸਾਲਾ ਲਾਲੀ ਪੁੱਤਰ ਅਸ਼ੋਕ ਕੁਮਾਰ ਵਜੋਂ ਹੋਈ ਹੈ, ਜੋ ਪਿੰਡ ਘੁੜਕਾ ਦੇ ਵਸਨੀਕ ਹਨ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਗੁਰਾਇਆ ਤੋਂ ਸੰਗ ਢੇਸੀਆਂ ਜਾ ਰਹੇ ਸਨ, ਜਦੋਂ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੇ ਸਿਰ ‘ਚ ਗੰਭੀਰ ਸੱਟਾਂ ਲੱਗੀਆਂ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।

ਸੂਚਨਾ ਮਿਲਣ ‘ਤੇ ਰੋਡ ਸੇਫਟੀ ਫੋਰਸ ਅਤੇ ਗੋਰਾਇਆ ਪੁਲਿਸ ਸਟੇਸ਼ਨ ਦੇ ਇੰਚਾਰਜ ਸਿਕੰਦਰ ਸਿੰਘ ਵਿਰਕ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਦੋਵਾਂ ਮ੍ਰਿਤਕ ਦੇਹਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ।

ਪੁਲਿਸ ਮੁਤਾਬਕ ਇਹ ਹਾਦਸਾ (Road Accident) ਰਾਤ 8:15 ਵਜੇ ਦੇ ਕਰੀਬ ਵਾਪਰਿਆ ਹੈ। ਫਿਲਹਾਲ ਅਣਪਛਾਤੇ ਵਾਹਨ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ। ਮੌਕੇ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਉਕਤ ਵਾਹਨ ਅਤੇ ਡਰਾਈਵਰ ਦੀ ਪਛਾਣ ਕੀਤੀ ਜਾ ਸਕੇ। ਗੋਰਾਇਆ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read More: Jalandhar Accident: ਜਲੰਧਰ ‘ਚ ਕਾਰ ਤੇ ਐਕਟਿਵਾ ਵਿਚਾਲੇ ਭਿਆਨਕ ਟੱਕਰ, 2 ਸਕੂਲੀ ਵਿਦਿਆਰਥੀ ਗੰਭੀਰ ਜ਼ਖਮੀ

Scroll to Top