Site icon TheUnmute.com

ਜਲੰਧਰ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਨੂੰ ਨੋ ਫਲਾਈ ਜ਼ੋਨ ਐਲਾਨਿਆ, ਧਾਰਾ 144 ਲਾਗੂ

Jalandhar

ਚੰਡੀਗੜ੍ਹ, 23 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ ਸ਼ੁੱਕਰਵਾਰ ਨੂੰ ਚੋਣ ਰੈਲੀ ਲਈ ਜਲੰਧਰ ਪਹੁੰਚ ਰਹੇ ਹਨ। ਇਸ ਸਬੰਧੀ ਜਲੰਧਰ ਪ੍ਰਸ਼ਾਸਨ (Jalandhar administration) ਵੱਲੋਂ ਪੂਰੇ ਸ਼ਹਿਰ ਨੂੰ ਨੋ ਫਲਾਈ ਜ਼ੋਨ ਐਲਾਨਿਆ ਗਿਆ ਹੈ। ਇਹ ਹੁਕਮ ਵੀਰਵਾਰ ਦੁਪਹਿਰ ਏ.ਡੀ.ਸੀ ਜਲੰਧਰ ਡਾ: ਅਮਿਤ ਮਹਾਜਨ ਨੇ ਜਾਰੀ ਕੀਤੇ।

ਡਾ: ਅਮਿਤ ਮਹਾਜਨ ਨੇ ਦੱਸਿਆ ਕਿ ਜ਼ਿਲ੍ਹੇ (Jalandhar) ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਿਸ ਦੇ ਆਧਾਰ ‘ਤੇ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦੀ ਉਡਾਣ ਭਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਵਿੱਚ ਸਿਵਲ ਰਿਮੋਟ, ਪਾਇਲਟ ਏਅਰਕ੍ਰਾਫਟ ਸਿਸਟਮ, ਡਰੋਨ, ਹੈਲੀਕਾਪਟਰ (ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਨੂੰ ਛੱਡ ਕੇ), ਵੀ.ਵੀ.ਆਈ.ਪੀ ਹੈਲੀਕਾਪਟਰ ਅਤੇ ਹਵਾਈ ਜਹਾਜ਼ ਆਦਿ ਦੀ ਉਡਾਣ ‘ਤੇ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ ਭਲਕੇ (24 ਮਈ) ਦੁਪਹਿਰ 1 ਵਜੇ ਤੋਂ ਰਾਤ ਕਰੀਬ 9 ਵਜੇ ਤੱਕ ਲਾਗੂ ਰਹਿਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਦੇ ਮੱਦੇਨਜ਼ਰ ਲੁਧਿਆਣਾ, ਜਲੰਧਰ ਅਤੇ ਫਗਵਾੜਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਰੂਟ ਮੋੜ ਦਿੱਤੇ ਗਏ ਹਨ।

Exit mobile version