Jalandhar: ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਤੇਜ਼ ਰਫਤਾਰ ਟਰਾਲੇ ਨੇ ਮਾਰੀ ਟੱਕਰ, ਡਰਾਈਵਰ ਦੀ ਮੌ.ਤ

28 ਦਸੰਬਰ 2024: ਜਲੰਧਰ (jalandhar) ਦੇ ਚੌਗਿੱਟੀ (Chougitti Flyover) ਫਲਾਈਓਵਰ ਨੇੜੇ ਮਰੀਜ਼ ਨੂੰ ਹਸਪਤਾਲ (hospital) ਲੈ ਕੇ ਜਾ ਰਹੀ ਐਂਬੂਲੈਂਸ(ambulance)  ਨਾਲ ਹਾਦਸਾ ਵਾਪਰਿਆ ਹੈ, ਦੱਸ ਦੇਈਏ ਕਿ ਐਂਬੂਲੈਂਸ ਨੂੰ ਤੇਜ਼ ਰਫਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਐਂਬੂਲੈਂਸ ਚਾਲਕ (ambulance driver) ਦੀ ਮੌਤ ਹੋ ਗਈ।

ਦੱਸ ਦੇਈਏ ਕਿ ਇਲਾਜ ਲਈ ਜਲੰਧਰ (jalandhar) ਲਿਆਂਦਾ ਜਾ ਰਿਹਾ ਮਰੀਜ਼ ਵੀ ਗੰਭੀਰ ਜ਼ਖਮੀ ਹੋ ਗਿਆ ਹੈ। ਜ਼ਖ਼ਮੀ ਮਰੀਜ਼ ਨੂੰ ਤੁਰੰਤ ਦੂਜੀ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ ਸ਼ਨੀਵਾਰ ਸਵੇਰੇ ਵਾਪਰੀ। ਐਂਬੂਲੈਂਸ (ambulance driver)  ਚਾਲਕ ਦੀ ਮੌਤ ਦੀ ਪੁਸ਼ਟੀ ਰਾਮਾਮੰਡੀ ਥਾਣਾ ਇੰਚਾਰਜ ਪਰਮਿੰਦਰ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ (police) ਨੇ ਨੁਕਸਾਨੇ ਗਏ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਇਕ ਐਂਬੂਲੈਂਸ ਮਰੀਜ਼ ਨੂੰ ਜਲੰਧਰ ਤੋਂ ਲੈ ਕੇ ਜਾ ਰਹੀ ਸੀ। ਇਸ ਦੌਰਾਨ ਟਰਾਲੇ ਨੇ ਐਂਬੂਲੈਂਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟਰਾਲੇ ਨਾਲ ਟਕਰਾਉਣ ਤੋਂ ਬਾਅਦ ਐਂਬੂਲੈਂਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ‘ਚ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਐਂਬੂਲੈਂਸ ‘ਚ ਮੌਜੂਦ ਮਰੀਜ਼ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ। ਐਂਬੂਲੈਂਸ ਨੂੰ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਖੜ੍ਹਾ ਕਰਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ।

read more: Jalandhar News: ਬੱਸ ਤੇ ਟਰੈਕਟਰ ਵਿਚਕਾਰ ਟੱ.ਕ.ਰ, 2 ਜਣਿਆ ਦੀ ਮੌ.ਤ

Scroll to Top