ਚੰਡੀਗੜ੍ਹ, 17 ਜੂਨ 2024: ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦਾ ਅਧਿਕਾਰਤ ਐਲਾਨ ਕਰਦਿਆਂ ਪਾਰਟੀ ਨੇ ਮਹਿੰਦਰ ਭਗਤ ਨੂੰ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਆਗੂ Jalandhar West ਜਲੰਧਰ ਪੱਛਮੀ ਦੇ ਡਿਵੀਜ਼ਨ ਇੰਚਾਰਜ ਹਨ ਅਤੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿਕਰਯੋਗ ਹੈ ਕਿ ਮਹਿੰਦਰ ਭਗਤ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਨ | ਮਹਿੰਦਰ ਭਗਤ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਹਨ |
ਅਗਸਤ 18, 2025 12:34 ਪੂਃ ਦੁਃ