ਚੰਡੀਗੜ੍ਹ, 17 ਅਪ੍ਰੈਲ 2023: ਜਲੰਧਰ ਲੋਕ ਸਭਾ ਹਲਕੇ ਲਈ ਅਗਾਮੀ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ‘ਆਪ’ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ । ਇਸਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ‘ਆਪ’ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹਾਜ਼ਰ ਰਹੇ |
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਬਹੁਤ ਹੀ ਸੂਝਵਾਨ ਅਤੇ ਪੜ੍ਹੇ-ਲਿਖੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਖੜ੍ਹੇ ਕੀਤੇ ਗਏ ਉਮੀਦਵਾਰ ਸੁਸ਼ੀਲ ਕੁਮਾਰ ਨੂੰ ਹੀ ਜਿੱਤ ਮਿਲੇਗੀ। ਉਨ੍ਹਾਂ ਨੇ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ |
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਈ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ, ਉਨ੍ਹਾਂ ਦੀ ਸਰਕਾਰ ਆਉਣ ਨਾਲ ਲੋਕਾਂ ਨੂੰ ਫਾਇਦਾ ਹੋਇਆ ਹੈ, ਖਜ਼ਾਨੇ ਭਰਨੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਕਿਹਾ ਕਿ ਜੇਕਰ ਸੁਸ਼ੀਲ ਕੁਮਾਰ ਰਿੰਕੂ ਸਾਡੀ ਪਾਰਟੀ ਤੋਂ ਜਿੱਤਦੇ ਹਨ ਤਾਂ ਉਹ ਵਿਧਾਨ ਸਭਾ ਵਿੱਚ ਹਲਕੇ ਦੇ ਮੁੱਦੇ ਚੁੱਕ ਸਕਦੇ ਹਨ |