ਚੰਡੀਗੜ੍ਹ, 13 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਸਮੇਂ ਉਹ ਕਾਂਗਰਸ ਤੋਂ 42416 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ ਹਨ।
ਇਸ ਸੀਟ ‘ਤੇ ‘ਆਪ’ ਕਾਂਗਰਸ ਤੋਂ ਅੱਗੇ ਚੱਲ ਰਹੀ ਹੈ। ‘ਆਪ’ ਦੀ ਲੀਡ ਸ਼ੁਰੂ ਤੋਂ ਹੀ ਬਰਕਰਾਰ ਹੈ। ਇਸ ਨੂੰ ਦੇਖ ਕੇ ‘ਆਪ’ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।‘ਆਪ’ ਉਮੀਦਵਾਰ ਰਿੰਕੂ ਦੇ ਘਰ ਵੀ ਵਰਕਰਾਂ ਦਾ ਇਕੱਠ ਸ਼ੁਰੂ ਹੋ ਗਿਆ ਹੈ। ਜਲੰਧਰ ‘ਚ ‘ਆਪ’ ਦੇ ਚੋਣ ਇੰਚਾਰਜ ਵਿੱਤ ਮੰਤਰੀ ਹਰਪਾਲ ਚੀਮਾ ਚੰਡੀਗੜ੍ਹ ਤੋਂ ਜਲੰਧਰ ਲਈ ਰਵਾਨਾ ਹੋ ਗਏ ਹਨ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਨੂੰ 13300 , ਨੋਟਾ ਨੂੰ 4893 ਅਤੇ ਉਮੀਦਵਾਰ ਨੀਟੂ ਸ਼ਟਰਾਂ ਵਾਲਾ ਨੂੰ 3190 ਵੋਟਾਂ ਮਿਲੀਆਂ ਹਨ।
ਆਪ : 216315 ਵੋਟਾਂ
ਕਾਂਗਰਸ : 173899 ਵੋਟਾਂ
ਭਾਜਪਾ : 111551 ਵੋਟਾਂ
ਬਸਪਾ-ਅਕਾਲੀ ਦਲ: 99679 ਵੋਟਾਂ