Site icon TheUnmute.com

ਜਲੰਧਰ ਜ਼ਿਮਨੀ ਚੋਣ: ‘ਆਪ’ ਵਲੋਂ ਰੈਲੀਆਂ ਦਾ ਦੌਰ ਜਾਰੀ, ਹਲਕੇ ਦੇ ਪਿੰਡ ਗਿੱਦੜ ਪਿੰਡਾ ਵਿਖੇ ਕੀਤੀ ਵਿਸ਼ਾਲ ਰੈਲੀ

Aam Aadmi Party

ਜਲੰਧਰ, 27 ਅਪਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਜ਼ੋਰਦਾਰ ਚੋਣ ਪ੍ਰਚਾਰ ਦੌਰਾਨ ਰੈਲੀਆਂ ਦਾ ਦੌਰ ਜਾਰੀ ਹੈ, ਉਥੇ ‘ਆਪ’ ਦੀਆਂ ਨੀਤੀਆਂ ‘ਤੇ ਮਾਨ ਸਰਕਾਰ ਦੇ ਕੰਮਾਂ ਨੂੰ ਲੈਕੇ ਹੋਰਨਾਂ ਪਾਰਟੀਆਂ ਦੇ ਆਗੂਆਂ ‘ਤੇ ਸਮਰਥਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਅਗੁਵਾਈ ਹੇਠ ਜਲੰਧਰ ਲੋਕ ਸਭਾ ਦੇ ਹਲਕਾ ਸ਼ਾਹਕੋਟ ਦੇ ਪਿੰਡ ਗਿੱਦੜ ਪਿੰਡੀ ਵਿਖੇ ਇੱਕ ਵਿਸ਼ਾਲ ਚੋਣ ਰੈਲੀ ਕੀਤੀ ਗਈ। ਚੋਣ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ |

‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਇਥੇ ਗਿੱਦੜ ਪਿੰਡੀ ਵਿਖੇ ਕੀਤੀ ਗਈ ਰੈਲੀ ਦੌਰਾਨ ਵੱਖ ਵੱਖ ਪਾਰਟੀਆਂ ਤੋਂ ਆਏ ਆਗੂ ਸਾਹਿਬਾਨ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਮਾਨ ਸਰਕਾਰ ਦੇ ਕੰਮਾਂ ਦੀ ਸਲਾਘਾਂ ਕੀਤੀ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।

‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਅੰਬਾਨੀ ‘ਤੇ ਅਡਾਨੀ ਦਾ ਸਵਾ ਛੇ ਲੱਖ ਕਰੋੜ ਰੁਪਏ ਕਰਜ਼ਾ ਮੁਆਫ ਕੀਤਾ ‘ਤੇ ਹੋਰ ਦੂਜੇ ਕਈ ਕਾਰੋਬਾਰ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਅੱਗੇ ਦੱਸਿਆ ਕਿ ਕਿਵੇਂ ਦੇਸ਼ ਦਾ ਅੰਨ ਦਾਤਾ ਕਿਸਾਨ ਰਾਜਧਾਨੀ ਦਿੱਲੀ ਦੇ ਬਾਰਡਰਾਂ ‘ਤੇ ਆਪਣੇ ਹੱਕਾ ਲਈ ਲੜਾਈ ਲੜਦੇ ਰਹੇ, ਕਿਵੇਂ ਕੇਂਦਰ ਸਰਕਾਰ ਨੇ ਪੰਜਾਬ ਮੰਡੀ ਬੋਰਡ ਦੇ 3200 ਕਰੋੜ ਰੋਕ ਕੇ ਰੱਖੇ ਹੋਏ ਹਨ, ਜਿਸ ਨਾਲ ਮੰਡੀਆਂ ਦੇ ਵਿਕਾਸ ਸਮੇਤ ਹੋਰ ਕਈ ਕੰਮ ਰੁਕੇ ਹੋਏ ਹਨ।

‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਅਪਣਾ ਨੁਮਾਇੰਦਾ ਬਣਾ ਕੇ ਜਿੱਤਵਾਉਣ।

ਇਸ ਮੌਕੇ ਵਿਧਾਇਕਾ ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਸਰਬਜੀਤ ਸਿੰਘ ਜਿਲ੍ਹਾ ਪ੍ਰਧਾਨ ਦਿਹਾਤੀ ,ਰਤਨ ਸਿੰਘ ਕਾਕੜ ਕਲਾਂ ਹਲਕਾ ਇੰਚਾਰਜ, ਤੇਜਿੰਦਰ ਸਿੰਘ ਰਾਮਪੁਰਾ ਹਾਜ਼ਿਰ ਰਹੇ। ਇਸਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਜਥੇਦਾਰ ਮੁਖਤਿਆਰ ਸਿੰਘ, ਸ਼ਰਨਜੀਤ ਸਿੰਘ, ਭੁਪਿੰਦਰ ਸਿੰਘ, ਜਸਪ੍ਰੀਤ ਸਿੰਘ, ਗੁਰਪਾਲ ਸਿੰਘ, ਬਚਨ ਸਿੰਘ, ਮਹਿੰਦਰ ਸਿੰਘ, ਇੰਦਰਜੀਤ ਸਿੰਘ, ਮੰਗਲ ਸਿੰਘ, ਭਜਨ ਸਿੰਘ, ਅਜੀਤ ਸਿੰਘ ‘ਤੇ ਹੋਰ ਪਤਵੰਤੇ ਸੱਜਣ ਹਾਜ਼ਰ ਰਹੇ।

Exit mobile version