Site icon TheUnmute.com

ਜਲੰਧਰ ਜ਼ਿਮਨੀ ਚੋਣ: CM ਭਗਵੰਤ ਮਾਨ ਅੱਜ ਜਲੰਧਰ ‘ਚ ਜਨ ਸਭਾ ਨੂੰ ਕਰਨਗੇ ਸੰਬੋਧਨ

Jalandhar by-election

ਚੰਡੀਗੜ੍ਹ, 10 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਸ਼ਾਮ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ (Jalandhar by-election) ਲਈ ਪ੍ਰਚਾਰ ਸ਼ੁਰੂ ਕਰਨਗੇ। ਮੁੱਖ ਮੰਤਰੀ ਸ਼ਾਮ 5 ਵਜੇ ਜਲੰਧਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ ਨਹੀਂ ਹੋਇਆ। ਅਜਿਹੇ ‘ਚ ਮੁੱਖ ਮੰਤਰੀ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਰੈਲੀ ਕਰਨਗੇ।

ਸੋਮਵਾਰ ਨੂੰ ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਬੈਠਕ ਬੁਲਾਈ ਹੈ, ਜਿਸ ‘ਚ ਕੁਝ ਅਹਿਮ ਫੈਸਲੇ ਲਏ ਜਾਣੇ ਹਨ। ਮੀਟਿੰਗ ਤੋਂ ਬਾਅਦ ਬਾਅਦ ਦੁਪਹਿਰ ਉਹ ਜਲੰਧਰ ਲਈ ਰਵਾਨਾ ਹੋ ਜਾਣਗੇ। ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ (Jalandhar by-election) ਲਈ ਵਿੱਤ ਤੇ ਵਣਜ ਮੰਤਰੀ ਹਰਪਾਲ ਚੀਮਾ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ, ਜਦਕਿ ਪਾਰਟੀ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਪਾਰਟੀ ਦੀ ਚੋਣ ਰਣਨੀਤੀ ਉਲੀਕਣ ਲਈ ਹੋਰ ਸੀਨੀਅਰ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਪਾਰਟੀ ਸੂਤਰਾਂ ਅਨੁਸਾਰ ਜਲੰਧਰ ਵਿਧਾਨ ਸਭਾ ਹਲਕੇ ਦੇ ਵਿਧਾਇਕਾਂ ਸਮੇਤ ਸੀਨੀਅਰ ਆਗੂਆਂ ਦੀ ਜ਼ਿੰਮੇਵਾਰੀ ਪਹਿਲਾਂ ਹੀ ਤੈਅ ਹੋ ਚੁੱਕੀ ਹੈ।

Exit mobile version