Congress

ਜਲੰਧਰ ਜ਼ਿਮਨੀ ਚੋਣ: ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਨਵਜੋਤ ਸਿੱਧੂ ਸਮੇਤ ਹਿਮਾਚਲ ਤੇ ਰਾਜਸਥਾਨ ਦੇ CM ਸ਼ਾਮਲ

ਚੰਡੀਗੜ੍ਹ, 20 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ (Congress) ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਲੰਧਰ ਜ਼ਿਮਨੀ ਚੋਣ ਜਿੱਤਣ ਲਈ ਸਾਰੀਆਂ ਰਾਸ਼ਟਰੀ ਅਤੇ ਖੇਤਰੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਕਾਂਗਰਸ ਨੇ ਵੀ ਆਪਣੀ ਰਵਾਇਤੀ ਸੀਟ ਹਾਸਲ ਕਰਨ ਲਈ ਪੂਰੀ ਤਾਕਤ ਲਗਾ ਦਿੱਤੀ ਹੈ।

ਇਸ ਕੜੀ ਵਿੱਚ ਕਾਂਗਰਸ (Congress) ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਵਿੱਚ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਸਮੇਤ 40 ਆਗੂਆਂ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

Scroll to Top