ਚੰਡੀਗੜ੍ਹ, 15 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ‘ਚ ਕਾਂਗਰਸ ਨੇ ਵੱਡਾ ਧਮਾਕਾ ਕੀਤਾ ਹੈ। ਬੀਤੇ ਕੁਝ ਦਿਨ ਪਹਿਲਾਂ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਭਤੀਜੇ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ (Surinder Chaudhary) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ । ਹੁਣ ਸੁਰਿੰਦਰ ਚੌਧਰੀ ਨੇ 5 ਦਿਨਾਂ ਵਿੱਚ ਆਪਣਾ ਫੈਸਲਾ ਬਦਲ ਲਿਆ ਹੈ। ਅੱਜ ਸੁਰਿੰਦਰ ਚੌਧਰੀ ਦੂਜੀ ਵਾਰ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹਰੀਸ਼ ਚੌਧਰੀ ਨੇ ਸੁਰਿੰਦਰ ਚੌਧਰੀ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਕੀਤਾ ਹੈ ।
ਜਨਵਰੀ 18, 2025 3:36 ਬਾਃ ਦੁਃ