ਚੰਡੀਗੜ੍ਹ, 09 ਮਈ 2024: ਪੰਜਾਬ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ (Jalandhar Counter Intelligence) ਟੀਮ ਨੇ ਦੋ ਜਣਿਆਂ ਨੂੰ 6 ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਮੁਲਜ਼ਮਾਂ ਕੋਲੋਂ ਛੇ ਪਿਸਤੌਲਾਂ ਸਮੇਤ ਸੱਤ ਮੈਗਜ਼ੀਨ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।
ਦੋਵਾਂ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਵਿੱਚ ਹਥਿਆਰਾਂ ਦੀ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਛੇਤੀ ਹੀ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।