ਚੰਡੀਗੜ੍ਹ, 15 ਜਨਵਰੀ 2025: Jalandhar Encounter: ਜਲੰਧਰ ‘ਚ ਅੱਜ ਤੜਕਸਾਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦੇ ਵਡਾਲਾ ਚੌਕ ਨੇੜੇ ਹੋਏ ਮੁਕਾਬਲੇ ‘ਚ ਪੁਲਿਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ‘ਚ ਇੱਕ ਇੱਕ ਕਥਿਤ ਗੈਂਗਸਟਰ ਦੀ ਲੱਤ ‘ਚ ਗੋਲੀ ਲੱਗੀ। ਦੋਵੇਂ ਜਣੇ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਨੇ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ |
ਪੁਲਿਸ ਮੁਤਾਬਕ ਬੁੱਧਵਾਰ ਸਵੇਰੇ ਸੀਆਈਏ ਸਟਾਫ ਨੂੰ ਸੂਚਨਾ ਮਿਲੀ ਸੀ ਕਿ ਲਾਰੈਂਸ ਗੈਂਗ ਨਾਲ ਜੁੜੇ ਕੁਝ ਲੋਕ ਮੋਗਾ ਤੋਂ ਜਲੰਧਰ ਵੱਲ ਆ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਉਕਤ ਬਦਮਾਸ਼ ਇੱਕ ਆਈ-20 ਕਾਰ ‘ਚ ਸਵਾਰ ਸਨ। ਪੁਲਿਸ ਟੀਮ ਨੇ ਉਨ੍ਹਾਂ ਦਾ 4 ਕਿਲੋਮੀਟਰ ਤੱਕ ਪਿੱਛਾ ਕੀਤਾ। ਬਦਮਾਸ਼ ਵਡਾਲਾ ਚੌਕ ਨੇੜੇ ਮੁਕਾਬਲਾ ਹੋਇਆ |
ਇਸ ਮੁਕਾਬਲੇ ‘ਚ ਇੱਕ ਮੁਲਜ਼ਮ ਦੀ ਲੱਤ ‘ਚ ਗੋਲੀ ਲੱਗੀ ਹੈ ਅਤੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਕੋਲੋਂ ਪੁਲਿਸ ਨੇ ਚਾਰ ਗੈਰ-ਕਾਨੂੰਨੀ ਹਥਿਆਰ, ਕਈ ਜ਼ਿੰਦਾ ਕਾਰਤੂਸ ਅਤੇ ਇੱਕ ਕਾਰ ਜ਼ਬਤ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਲਿਖਿਆ ਕਿ ‘ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੇ ਵਪਾਰ ਅਤੇ ਜਬਰਨ ਵਸੂਲੀ ਰੈਕੇਟ ‘ਚ ਸ਼ਾਮਲ ਗਿਰੋਹ ਦੇ ਅਪਰਾਧਿਕ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ।’ ਇੱਕ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਟੀਮ ਨੇ ਪਿੱਛਾ ਕਰਕੇ ਉਸਨੂੰ ਵੀ ਫੜ ਲਿਆ।
Read More: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ