18 ਅਪ੍ਰੈਲ 2025: ਬਾਲੀਵੁੱਡ ਅਦਾਕਾਰ ਸੰਨੀ ਦਿਓਲ (bollywood actor sunny deol and randeep Hooda) ਅਤੇ ਰਣਦੀਪ ਹੁੱਡਾ ਵਿਰੁੱਧ ਪੰਜਾਬ ਦੇ ਜਲੰਧਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।ਜਿਸ ਵਿੱਚ ਤਿੰਨ ਹੋਰ ਲੋਕ ਵੀ ਸ਼ਾਮਲ ਹਨ। ਈਸਾਈ ਭਾਈਚਾਰੇ ਦਾ ਦੋਸ਼ ਹੈ ਕਿ ਫਿਲਮ ‘ਜਾਟ’ ਦੇ ਇੱਕ ਦ੍ਰਿਸ਼ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਇਸ ਦਾ ਵਿਰੋਧ ਜਲੰਧਰ (jalandhar) ਵਿੱਚ ਵੀ ਕੀਤਾ। ਉਨ੍ਹਾਂ ਨੇ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।
ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਜਲੰਧਰ ਦੇ ਸਦਰ ਪੁਲਿਸ ਸਟੇਸ਼ਨ (police station) ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਾਟ ਫਿਲਮ(jaat film) 10 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।
Read More: Jaat Movie Collection: ਅਦਾਕਾਰ ਸੰਨੀ ਦਿਓਲ ਦੀ ‘ਗਦਰ 2’ ਦੇ ਮੁਕਾਬਲੇ ਫਿਲਮ ‘ਜਾਟ’ ਦੀ ਧੀਮੀ ਸ਼ੁਰੂਆਤ