ਚੰਡੀਗੜ੍ਹ, 19 ਸਤੰਬਰ 2024: ਜਲੰਧਰ ਦਿਹਾਤੀ ਪੁਲਿਸ (Jalandhar Rural Police) ਨੇ ਵੱਡੀ ਕਾਰਵਾਈ ਕਰਦਿਆਂ ਆਪਣੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਅਧਿਕਾਰੀਆਂ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਲਾਪਰਵਾਹੀ ਵਰਤਣ ਦਾ ਦੋਸ਼ ਲੱਗਾ ਹੈ | ਇਨ੍ਹਾਂ ਅਧਿਕਾਰੀਆਂ ਵਿੱਚ ਏ.ਐਸ.ਆਈ ਅਵਤਾਰ ਸਿੰਘ, ਕਾਂਸਟੇਬਲ ਬਿਕਰਮਜੀਤ ਸਿੰਘ, ਹੈੱਡ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਆਰੀਅਨਪ੍ਰੀਤ ਸਿੰਘ ਅਤੇ ਏਐਸਆਈ/ਐਲਆਰ ਜਸਵਿੰਦਰ ਸਿੰਘ ਸ਼ਾਮਲ ਹਨ। ਇਸ ਇਸ ਬਾਰੇ ਜਾਣਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਹਰਪ੍ਰੀਤ ਸਿੰਘ ਖੱਖ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ‘ਤੇ ਕਾਰਵਾਈ ਕੀਤੀ ਗਈ ਹੈ।
ਜਨਵਰੀ 18, 2025 5:51 ਬਾਃ ਦੁਃ