Site icon TheUnmute.com

Jalandhar: ਜਲੰਧਰ ਦਿਹਾਤੀ ਪੁਲਿਸ ਨੇ ਆਪਣੇ ਪੰਜ ਪੁਲਿਸ ਅਧਿਕਾਰੀਆਂ ਨੂੰ ਕੀਤਾ ਮੁਅੱਤਲ

Jalandhar Rural police

ਚੰਡੀਗੜ੍ਹ, 19 ਸਤੰਬਰ 2024: ਜਲੰਧਰ ਦਿਹਾਤੀ ਪੁਲਿਸ (Jalandhar Rural Police) ਨੇ ਵੱਡੀ ਕਾਰਵਾਈ ਕਰਦਿਆਂ ਆਪਣੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਅਧਿਕਾਰੀਆਂ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਲਾਪਰਵਾਹੀ ਵਰਤਣ ਦਾ ਦੋਸ਼ ਲੱਗਾ ਹੈ | ਇਨ੍ਹਾਂ ਅਧਿਕਾਰੀਆਂ ਵਿੱਚ ਏ.ਐਸ.ਆਈ ਅਵਤਾਰ ਸਿੰਘ, ਕਾਂਸਟੇਬਲ ਬਿਕਰਮਜੀਤ ਸਿੰਘ, ਹੈੱਡ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਆਰੀਅਨਪ੍ਰੀਤ ਸਿੰਘ ਅਤੇ ਏਐਸਆਈ/ਐਲਆਰ ਜਸਵਿੰਦਰ ਸਿੰਘ ਸ਼ਾਮਲ ਹਨ। ਇਸ ਇਸ ਬਾਰੇ ਜਾਣਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਹਰਪ੍ਰੀਤ ਸਿੰਘ ਖੱਖ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ‘ਤੇ ਕਾਰਵਾਈ ਕੀਤੀ ਗਈ ਹੈ।

Exit mobile version