14 ਜੁਲਾਈ 2025: ਪੰਜਾਬ ਦੇ ਵਿੱਚ ਲਗਾਤਾਰ ਝਗੜੇ ਵਧਦੇ ਜਾ ਰਹੇ ਹਨ, ਜੋ ਕਿ ਮੌਤ ਦਾ ਰੂਪ ਧਾਰਨ ਕਰ ਲੈਂਦੇ ਹਨ| ਅਜਿਹਾ ਹੀ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਲੰਧਰ (Jalandhar) ਪੱਛਮੀ ਦੇ ਭਾਰਗਵ ਕੈਂਪ ਇਲਾਕੇ ਵਿੱਚ ਇੱਕ ਮਾਮੂਲੀ ਝਗੜੇ ਨੇ ਹਿੰਸਕ ਰੂਪ ਲੈ ਲਿਆ। ਇਸ ਖੂਨੀ ਝਗੜੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।
ਉਥੇ ਹੀ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਭਾਰਗਵ ਕੈਂਪ ਦਾ ਰਹਿਣ ਵਾਲਾ ਕੁੰਗਰੀ ਆਪਣੇ ਰਿਸ਼ਤੇਦਾਰ ਵਰੁਣ ਨਾਲ ਇੱਕ ਜਾਣ-ਪਛਾਣ ਵਾਲੇ ਦੇ ਝਗੜੇ ਨੂੰ ਸੁਲਝਾਉਣ ਲਈ ਉੱਥੇ ਪਹੁੰਚਿਆ ਸੀ। ਪਰ ਉੱਥੇ ਪਹਿਲਾਂ ਤੋਂ ਹੀ ਉਡੀਕ ਕਰ ਰਹੇ ਹਥਿਆਰਬੰਦ ਨੌਜਵਾਨਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਵਰੁਣ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਕੁੰਗਰੀ ਦੇ ਭਰਜਾਈ ਦਾ ਇਕਲੌਤਾ ਪੁੱਤਰ ਸੀ। ਕੁੰਗਰੀ ਦੇ ਦੋ ਪੁੱਤਰ ਵਿਸ਼ਾਲ ਅਤੇ ਉਸਦਾ ਛੋਟਾ ਭਰਾ ਗੰਭੀਰ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ (police) ਸੂਤਰਾਂ ਅਨੁਸਾਰ ਇਹ ਹਮਲਾ ਕਿਸੇ ਪੁਰਾਣੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ, ਜਾਂ ਮੁਲਜ਼ਮਾਂ ਨੇ ਪਹਿਲਾਂ ਤੋਂ ਹੀ ਹਮਲੇ ਦੀ ਯੋਜਨਾ ਬਣਾਈ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਜਲੰਧਰ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਹਥਿਆਰਾਂ ਦੀ ਖੁੱਲ੍ਹੇਆਮ ਵਰਤੋਂ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਹੈ।
Read More: ਫਿਲੌਰ ਹਾਈਵੇਅ ‘ਤੇ ਪਿਕਅੱਪ ਪਲਟਣ ਕਾਰਨ ਵੱਡਾ ਹਾਦਸਾ, 3 ਜਣਿਆਂ ਦੀ ਮੌ.ਤ